Skip to main content

Posts

Showing posts with the label Kisan Union

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ ਵਿਧਾਨ ਸਭਾ ਵਿੱਚ ਪੰਜਾਬ ਨਾਲ ਪਾਣੀਆਂ 'ਤੇ ਹੋਏ ਹੁਣ ਤੱਕ ਦੇ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਸਮਝੌਤੇ ਰੱਦ ਕਰਕੇ ਮੁੜ ਮੁਲਾਂਕਣ ਕਰਨ ਦਾ ਮਤਾ ਵੀ ਪਾਸ ਕੀਤਾ ਜਾਵੇ ਪਾਣੀ, ਫਰੀ ਟਰੇਡ ਸਮਝੌਤੇ ਰੱਦ ਕਰਨ, ਕਰਜ਼ਾ ਮੁਕਤੀ ਅਤੇ ਹੋਰ ਕਿਸਾਨੀ ਮੰਗਾਂ ਲਈ ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਜਾਰੀ ਪੰਜਾਬ ਸਰਕਾਰ ਬਾਸਮਤੀ, ਮੂੰਗੀ, ਮੱਕੀ, ਆਲੂ, ਮਟਰ ਅਤੇ ਗੋਭੀ ਦੀ ਐਮ ਐਸ ਪੀ 'ਤੇ ਖ੍ਰੀਦ ਦੀ ਗਾਰੰਟੀ ਦਾ ਪ੍ਰਬੰਧ ਕਰੇ ਗੰਨੇ ਦਾ ਭਾਅ 500 ਰੁਪਏ ਕਰਨ ਅਤੇ ਮਿੱਲਾਂ ਵੱਲ ਖੜ੍ਹੇ ਬਕਾਏ ਫੌਰੀ ਜਾਰੀ ਕੀਤੇ ਜਾਣ ਲੈਡ ਪੂਲਿੰਗ ਨੀਤੀ ਦਾ ਨਵਾਂ ਸਰੂਪ ਰੱਦ ਕੀਤਾ ਜਾਵੇ ਚੰਡੀਗੜ੍ਹ 3 ਅਗਸਤ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਲੱਖੋਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਅੱਜ ਇਥੇ ਕਿਸਾਨ ਭਵਨ ਵਿਖੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਪਾਣੀ ਦੇ ਗੰਭੀਰ ਹੋ ਰਹੇ ਸੰਕਟ ਦੇ ਹੱਲ ਲਈ ਮੌਜੂਦਾ ਵਿਧਾਨ ਸਭਾ ਦੇ ਸ਼ੁਰੂ ਹੋਏ ਸੈਸ਼ਨ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਸਦ ਤੋਂ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78 79 ਅਤੇ ...

ਦਿੱਲੀ ਪੁਲਿਸ ਰਾਹੀ ਸੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਾਕਿਯੂ ਏਕਤਾ ਡਕੌਂਦਾ

ਦਿੱਲੀ ਪੁਲਿਸ ਰਾਹੀ ਸੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਾਕਿਯੂ ਏਕਤਾ ਡਕੌਂਦਾ ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ : ਮਨਜੀਤ ਧਨੇਰ ਪੰਜਾਬ ਸਰਕਾਰ ਸੰਘਰਸ਼ਸੀਲ ਤਬਕਿਆਂ ਤੇ ਜਬਰ ਬੰਦ ਕਰੇ : ਗੁਰਦੀਪ ਰਾਮਪੁਰਾ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਤੇ ਵੱਡੀ ਗਿਣਤੀ ਵਿੱਚ ਪਹੁੰਚਾਂਗੇ : ਹਰਨੇਕ ਮਹਿਮਾ ਬਰਨਾਲਾ 30 ਜੁਲਾਈ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਜੁਲਾਈ ਮਹੀਨੇ ਦੇ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ। 10 ਜੁਲਾਈ ਨੂੰ ਚੰਡੀਗੜ੍ਹ ਦੇ ਮਟਕਾ ਚੌਂਕ ਤੱਕ ਵਿਸ਼ਾਲ ਮਾਰਚ ਅਤੇ ਧਰਨਾ, 22 ਜੁਲਾਈ ਨੂੰ ਟੋਲ ਪਲਾਜ਼ਾ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਅਤੇ 28 ਜੁਲਾਈ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਨਵੈਨਸ਼ਨ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਆਉਣ ਵਾਲੇ ਪ੍ਰੋਗਰਾਮਾਂ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮ...

ਬਿਜਲੀ ਮੁਲਾਜ਼ਮਾਂ ਤੇ ਜ਼ਰੂਰੀ ਸੇਵਾਵਾਂ ਐਕਟ ( ਐਸਮਾ) ਲਾਉਣ ਦੀ ਧਮਕੀ ਦਾ ਭਾਕਿਯੂ ਏਕਤਾ ਡਕੌਂਦਾ ਵੱਲੋਂ ਵਿਰੋਧ

ਬਿਜਲੀ ਮੁਲਾਜ਼ਮਾਂ ਤੇ ਜ਼ਰੂਰੀ ਸੇਵਾਵਾਂ ਐਕਟ ( ਐਸਮਾ) ਲਾਉਣ ਦੀ ਧਮਕੀ ਦਾ ਭਾਕਿਯੂ ਏਕਤਾ ਡਕੌਂਦਾ ਵੱਲੋਂ ਵਿਰੋਧ  ਪੰਜਾਬ ਸਰਕਾਰ ਜਬਰ ਦਾ ਰਾਹ ਛੱਡ ਕੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ : ਮਨਜੀਤ ਧਨੇਰ  ਪੰਜਾਬ ਸਰਕਾਰ ਬਿਜਲੀ ਅਦਾਰੇ ਨੂੰ ਕੰਗਾਲ ਕਰਨਾ ਬੰਦ ਕਰੇ: ਗੁਰਦੀਪ ਰਾਮਪੁਰਾ  ਪਾਵਰਕਾਮ ਸਿਰ ਕਰਜ਼ੇ ਦੀ ਪੰਡ ਚੜ੍ਹਾਉਣਾ, ਨਿੱਜੀਕਰਨ ਲਈ ਰਾਹ ਪੱਧਰਾ ਕਰਨ ਦੀ ਸਾਜਿਸ਼ : ਹਰਨੇਕ ਮਹਿਮਾ  ਚੰਡੀਗੜ੍ਹ 26 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਤੇ ਜ਼ਰੂਰੀ ਸੇਵਾਵਾਂ ਕਾਨੂੰਨ ਲਾਗੂ ਕਰਨ ਦੀ ਧਮਕੀ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਇੱਕ ਪਾਸੇ ਪਾਵਰਕਾਮ ਨੇ ਸਾਲ 2024-25 ਦੌਰਾਨ 6200 ਕਰੋੜ ਅਤੇ 2025-26 ਵਿੱਚ 2204 ਕਰੋੜ ਦਾ ਮੁਨਾਫਾ ਕਮਾਇਆ ਹੈ, ਦੂਜੇ ਪਾਸੇ ਤਿੰਨ ਮਹੀਨੇ ਬਾਅਦ ਹੀ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਮੁਫਤ ਬਿਜਲੀ ਦੇ ਪੈਸੇ, ਪਾਵਰਕਾਮ ਨੂੰ ਨਾ ਮੋੜਨ ਅਤੇ ਸਰਕਾਰੀ ਅਦਾਰਿਆਂ ਦੇ ਬਿੱਲ ਨਾ ਭਰਨ ਕਰਕੇ ਇਹ ਕਰਜ਼ਾ ਲੈਣਾ ਪੈ ਰਿਹਾ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ ਬੁ...

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹੱਤਵਪੂਰਨ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹੱਤਵਪੂਰਨ ਐਲਾਨ  ਜੰਤਰ ਮੰਤਰ ਦੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ 27 ਜੁਲਾਈ ਨੂੰ ਜ਼ਿਲਾ ਕੇਂਦਰਾਂ ਤੇ ਸਾਂਝੇ ਮੁਜ਼ਾਹਰੇ  28 ਜੁਲਾਈ ਨੂੰ ਦਿੱਲੀ ਵਿਖੇ ਐਸਕੇਐਮ ਦੀ ਕਨਵੈਨਸ਼ਨ ਤੇ ਜਾਣਗੇ ਵੱਡੇ ਜੱਥੇ  10 ਅਗਸਤ ਨੂੰ ਕਾਰਪੋਰੇਟੋ ਭਾਰਤ ਛੱਡੋ ਦਿਨ ਮਨਾਇਆ ਜਾਵੇਗਾ। ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਮੰਗਾਂ ਤੇ ਲੱਗੇਗਾ ਮੋਰਚਾ ਲੁਧਿਆਣਾ 25 ਜੁਲਾਈ ( ਪੀ ਡੀ ਐਲ ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਇੱਕ ਮਹੱਤਵਪੂਰਨ ਮੀਟਿੰਗ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਨਛੱਤਰ ਸਿੰਘ ਜੈਤੋ ਅਤੇ ਪਿਰਥਪਾਲ ਸਿੰਘ ਗੁਰਾਇਆ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਨੇ, ਕੇਂਦਰ ਸਰਕਾਰ ਦੇ ਇਸ਼ਾਰੇ ਤੇ ਜੰਤਰ ਮੰਤਰ ਤੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਜਬਰ ਕਰਨ ਦਾ ਸਖਤ ਨੋਟਿਸ ਲਿਆ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਵਿਦਿਆਰਥੀ ਅੰਦੋਲਨ, ਕੇਂਦਰ ਸਰਕਾਰ ਦੀ ਕੌਮੀ ਸਿੱਖਿਆ ਨੀਤੀ ਅਤੇ ਰੁਜ਼ਗਾਰ ਦਾ ਉਜਾੜਾ ਕਰਨ ਵਾਲੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਲਾਜ਼ਮੀ ਨਤੀਜਾ ਹੈ। ਸੰਯੁਕਤ ਕਿਸਾਨ ਮੋਰਚਾ 27 ਜੁਲਾਈ ਨੂੰ ਪੰਜਾਬ ਦੇ ਸਾਰੇ ਜ਼ਿਲਾ ਕੇਂਦਰਾਂ ਤੇ ਵਿਦਿਆਰਥੀਆਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਨੌਜਵਾਨਾਂ, ਮਜ਼ਦੂਰਾਂ ਅਤੇ ਹੋਰ ਇਨਸਾਫ ਪਸੰਦ ਤਬਕਿਆਂ ਨਾਲ ਸਾਂਝੇ ਵਿਸ਼ਾਲ ਮਾਰਚ...

ਅਮਰੀਕਾ ਨਾਲ ਹੋ ਰਹੀ ਭਾਰਤ ਦੀ ਟ੍ਰੇਡ ਡੀਲ ਦੇ ਵਿਰੋਧ ਵਜੋਂ ਅੱਜ ਪੰਜਾਬ ਦੇ ਸਾਰੇ ਟੋਲ ਪਲਾਜੇ ਤਿੰਨ ਘੰਟਿਆਂ ਲਈ ਫਰੀ ਕੀਤੇ ਗਏ : ਲੱਖੋਵਾਲ

ਅਮਰੀਕਾ ਨਾਲ ਹੋ ਰਹੀ ਭਾਰਤ ਦੀ ਟ੍ਰੇਡ ਡੀਲ ਦੇ ਵਿਰੋਧ ਵਜੋਂ ਅੱਜ ਪੰਜਾਬ ਦੇ ਸਾਰੇ ਟੋਲ ਪਲਾਜੇ ਤਿੰਨ ਘੰਟਿਆਂ ਲਈ ਫਰੀ ਕੀਤੇ ਗਏ : ਲੱਖੋਵਾਲ   ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਜਮਹੂਰੀ ਹੱਕਾਂ ਦਾ ਕਤਲ ਚੰਡੀਗੜ੍ਹ 22 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲੁਧਿਆਣਾ ਚੰਡੀਗੜ੍ਹ ਹਾਈਵੇ ਤੇ ਪੈਂਦੇ ਘੁਲਾਲ ਟੋਲ ਬੈਰੀਅਰ ਨੂੰ ਐਸਕੇਐਮ ਦੀ ਕਾਲ ਤੇ 12 ਵਜੇ ਤੋਂ 3 ਵਜੇ ਤੱਕ ਲੋਕਾਂ ਲਈ ਫਰੀ ਕਰਵਾਇਆ ਧਰਨੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨਾ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਅਮਰੀਕਾ ਨਾਲ ਇੱਕ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਜਿਸ ਨਾਲ ਦੇਸ਼ ਦਾ ਸਾਰਾ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੋਲ ਦਿੱਤਾ ਜਾਵੇਗਾ ਭਾਵ ਵਿਦੇਸ਼ੀ ਕੰਪਨੀਆਂ ਸਾਡੇ ਦੇਸ਼ ਅੰਦਰ ਆ ਕੇ ਆਪਣਾ ਸਮਾਨ ਭਾਰਤੀ ਮਾਰਕੀਟ ਵਿੱਚ ਵੇਚਣਗੀਆਂ ਜਿਸ ਨਾਲ ਦੇਸ਼ ਦਾ ਘਰੇਲੂ ਬਾਜ਼ਾਰ ਤੇ ਕਿਸਾਨੀ ਤਬਾਹ ਹੋ ਜਾਵੇਗੀ। ਦੇਸ਼ ਦੇ ਲੋਕ ਬੁਰੀ ਤਰ੍ਹਾਂ ਨਾਲ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਣਗੇ ਕਿਉਂਕਿ ਸਾਡੇ ਦੇਸ਼ ਅੰਦਰ ਛੋਟੀ ਕਿਸਾਨੀ ਤੇ ਛੋਟਾ ਵਪਾਰੀ ਜਿਆਦਾ ਕੰਮ ਕਰਦਾ ਹੈ ਉਹ ਇਹਨਾਂ ਵੱਡੀਆਂ ਅਮਰੀਕੀ ਕੰਪਨੀਆਂ ਦਾ ਮੁਕਾਬਲਾ ਨਹੀਂ ਕਰ ਸਕਦੇ। ਖੇਤੀ ਤੇ ਡੇਅਰੀ ਸੈਕਟਰ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ ਜਿਸ ਨਾਲ ਪਹਿਲਾਂ ਤੋਂ ਹੀ ਪੰਜਾਬ ਅੰਦਰ ਘਾਟੇ ਵਿੱਚ...

Blind repression on protesting students exposed the reality of democracy : Manjit Dhaner

Blind repression on protesting students exposed the reality of democracy : Manjit Dhaner Union Education Minister Dharmendra Pradhan should resign immediately : Gurdeep Rampura On July 22, toll plazas will be made free and effigies of Modi government will be burnt : Gurdev Singh Mangewal Chandigarh 21 July ( Ranjeet Singh Dhaliwal ) : The state committee of Bharatiya Kisan Union Ekta Dakounda has strongly condemned the blind repression on the students and supporters of the Cockroach Janata Party who were marching/demonstrating from Jantar Mantar to Parliament on July 20. The state committee has also blamed the government for beating up students of Panjab University, Chandigarh. Issuing a press statement in this regard, the state president of the organization, Manjit Singh Dhaner, said that despite 89 paper leaks and 17 students committing suicide, Prime Minister Narendra Modi is adamant not to dismiss the Education Minister from the post of Education Minister. He has not even considere...

ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਅੰਨ੍ਹੇ ਜਬਰ ਨੇ ਲੋਕ ਰਾਜ ਦੀ ਅਸਲੀਅਤ ਨੰਗੀ ਕੀਤੀ : ਮਨਜੀਤ ਧਨੇਰ

ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਅੰਨ੍ਹੇ ਜਬਰ ਨੇ ਲੋਕ ਰਾਜ ਦੀ ਅਸਲੀਅਤ ਨੰਗੀ ਕੀਤੀ : ਮਨਜੀਤ ਧਨੇਰ  ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ : ਗੁਰਦੀਪ ਰਾਮਪੁਰਾ  22 ਜੁਲਾਈ ਨੂੰ ਟੋਲ ਪਲਾਜੇ ਕੀਤੇ ਜਾਣਗੇ ਫਰੀ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ : ਗੁਰਦੇਵ ਸਿੰਘ ਮਾਂਗੇਵਾਲ ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਕੁੱਟ ਮਾਰ ਲਈ ਵੀ ਸਰਕਾਰ ਨੂੰ ਲਾਹਣਤਾਂ ਪਾਈਆਂ ਹਨ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 89 ਵਾਰ ਪੇਪਰ ਲੀਕ ਹੋਣ ਅਤੇ 17 ਵਿਦਿਆਰਥੀਆਂ ਵੱਲੋਂ ਖੁਦਕਸ਼ੀ ਕਰ ਜਾਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਿੱਖਿਆ ਮੰਤਰੀ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਖ਼ਾਰਜ ਨਾ ਕਰਨ ਲਈ ਅੜੇ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਅੱਜ ਤੱਕ ਇਸ ਮਸਲੇ ਤੇ ਮੂੰਹ ਖੋਲ੍ਹਣਾ ਵੀ ਮੁਨਾਸਿਬ ਨਹੀਂ ਸਮਝਿਆ। ਪ੍ਰਧਾਨ ਮੰਤਰੀ ਦੇ ਰਵੱਈਏ ਨੇ ਲਖੀਮਪੁਰ ਖੀਰੀ ਦੀ ਘਟਨਾ ਯਾਦ ਕਰਵਾ ਦਿੱਤੀ ਹੈ ਜਦੋਂ ਚਾਰ ਕਿਸਾਨਾ...

Stopping farmers from going to Delhi Jantar Mantar is a direct attack on democracy and constitutional rights : Harinder Singh Lakhowal

Stopping farmers from going to Delhi Jantar Mantar is a direct attack on democracy and constitutional rights : Harinder Singh Lakhowal On July 22, toll plazas across Punjab will be made free from 12 to 3 pm, where there is no toll, protests will be held in front of the houses of BJP leaders : Lakhowal Chandigarh 21 July ( Ranjeet Singh Dhaliwal ) : Harinder Singh Lakhowal, state president of Bharatiya Kisan Union Lakhowal, said that stopping farmers who were going to raise their voice peacefully and democratically at Delhi’s Jantar Mantar shows the authoritarian attitude of the BJP government at the center. He said that the Constitution of India gives every citizen the right to register their protest peacefully. Stopping farmers from going to Delhi, putting up barricades and trying to suppress their voice with the help of police force is against the spirit of democracy. Lakhowal said that treating the country’s food provider like criminals cannot be justified under any circumstances. T...

ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਨੂੰ ਜਾਣ ਤੋਂ ਰੋਕਣਾ ਲੋਕਤੰਤਰ ਅਤੇ ਸੰਵਿਧਾਨਿਕ ਹੱਕਾਂ 'ਤੇ ਸਿੱਧਾ ਹਮਲਾ : ਹਰਿੰਦਰ ਸਿੰਘ ਲੱਖੋਵਾਲ

ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਨੂੰ ਜਾਣ ਤੋਂ ਰੋਕਣਾ ਲੋਕਤੰਤਰ ਅਤੇ ਸੰਵਿਧਾਨਿਕ ਹੱਕਾਂ 'ਤੇ ਸਿੱਧਾ ਹਮਲਾ : ਹਰਿੰਦਰ ਸਿੰਘ ਲੱਖੋਵਾਲ 22 ਜੁਲਾਈ ਨੂੰ ਪੰਜਾਬ ਭਰ ਵਿੱਚ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਮੁਫ਼ਤ ਕਰਵਾਏ ਜਾਣਗੇ, ਜਿੱਥੇ ਟੋਲ ਨਹੀਂ ਉੱਥੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ : ਲੱਖੋਵਾਲ ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਪਣੀ ਆਵਾਜ਼ ਉਠਾਉਣ ਜਾ ਰਹੇ ਕਿਸਾਨਾਂ ਨੂੰ ਰੋਕਣਾ ਕੇਂਦਰ ਦੀ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਦਿੰਦਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਬੈਰੀਕੇਡ ਲਗਾਉਣਾ ਅਤੇ ਪੁਲਿਸ ਬਲ ਦੇ ਸਹਾਰੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਲੱਖੋਵਾਲ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨਾਲ ਅਪਰਾਧੀਆਂ ਵਰਗਾ ਸਲੂਕ ਕਰਨਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਨੂੰ ਜਮਹੂਰੀ ਅਧਿਕਾਰਾਂ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿ...

ਲਖੀਮਪੁਰ ਖੀਰੀ ਕੇਸ-ਕਿਸਾਨਾਂ ਦੇ ਗਵਾਹਾਂ ਤੇ ਹਮਲਾ ਕਰਨ ਵਾਲਿਆਂ ਨੂੰ ਕਲੀਨ ਚਿੱਟ ਦੇਣੀ ਇਨਸਾਫ਼ ਦਾ ਕਤਲ : ਮਨਜੀਤ ਧਨੇਰ

ਲਖੀਮਪੁਰ ਖੀਰੀ ਕੇਸ-ਕਿਸਾਨਾਂ ਦੇ ਗਵਾਹਾਂ ਤੇ ਹਮਲਾ ਕਰਨ ਵਾਲਿਆਂ ਨੂੰ ਕਲੀਨ ਚਿੱਟ ਦੇਣੀ ਇਨਸਾਫ਼ ਦਾ ਕਤਲ : ਮਨਜੀਤ ਧਨੇਰ  ਆਸ਼ੀਸ਼ ਮਿਸ਼ਰਾ ਦੀ ਜਮਾਨਤ ਤੁਰੰਤ ਰੱਦ ਕਰੋ : ਗੁਰਦੀਪ ਰਾਮਪੁਰਾ  ਯੂਪੀ ਸਰਕਾਰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਵੇ : ਕੁਲਵੰਤ ਕਿਸ਼ਨਗੜ੍ਹ  ਬਰਨਾਲਾ/ਚੰਡੀਗੜ੍ਹ 20 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪਿਛਲੇ ਦਿਨੀ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਉਸ ਰਿਪੋਰਟ ਦੀ ਸਖ਼ਤ ਨਿਖੇਧੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਦੇ ਗਵਾਹਾਂ ਤੇ ਹਮਲਾ ਕਰਨ ਸਬੰਧੀ ਅਜੈ ਮਿਸ਼ਰਾ ਟੈਣੀ ਅਤੇ ਅਸ਼ੀਸ਼ ਮਿਸ਼ਰਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ 03 ਅਕਤੂਬਰ 2021 ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਅਤੇ 30-35 ਹੋਰ ਵਿਅਕਤੀਆਂ ਵੱਲੋਂ ਕਿਸਾਨਾਂ ਦੇ ਕਾਫ਼ਲੇ 'ਤੇ ਤਿੰਨ ਗੱਡੀਆਂ ਚੜ੍ਹਾ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਅਜੈ ਮਿਸ਼ਰਾ ਟੈਣੀ ਨੂੰ ਵੀ ਮੁਲਜਮਾਂ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਨਾਂ ਤਾਂ ਪੁਲਿਸ ਵੱਲੋਂ ਉਸ ਦੇ ਖ਼ਿਲਾਫ਼ ਐਫ ਆਈਆਰ ਦਰਜ ਕੀਤੀ ਗਈ ਅਤੇ ਨਾਂ ਨਾ ਹੀ ਮੋਦੀ ਸਰਕਾਰ ਵੱਲੋ...

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਰਹੀ ਨਿਰਾਸ਼ਾਜਨਕ; ਰਾਹਤ ਪੈਕੇਜ ਨਾ ਮਿਲਣਾ ਕੇਂਦਰ ਦੀ ਨੀਅਤ 'ਤੇ ਖੜ੍ਹੇ ਕਰਦਾ ਹੈ ਸਵਾਲ : ਹਰਿੰਦਰ ਸਿੰਘ ਲੱਖੋਵਾਲ

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਰਹੀ ਨਿਰਾਸ਼ਾਜਨਕ; ਰਾਹਤ ਪੈਕੇਜ ਨਾ ਮਿਲਣਾ ਕੇਂਦਰ ਦੀ ਨੀਅਤ 'ਤੇ ਖੜ੍ਹੇ ਕਰਦਾ ਹੈ ਸਵਾਲ : ਹਰਿੰਦਰ ਸਿੰਘ ਲੱਖੋਵਾਲ ਚੰਡੀਗੜ੍ਹ 18 ਜੁਲਾਈ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਬੀਤੇ ਦਿਨ ਜਲੰਧਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਇਹ ਫੇਰੀ ਪੰਜਾਬ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਸਾਬਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਖੇਤੀ ਸੰਕਟ, ਵਧਦੀ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਦੇ ਬੋਝ ਅਤੇ ਛੋਟੇ ਕਾਰੋਬਾਰਾਂ ਦੀ ਮੰਦਹਾਲੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਕਿਸੇ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਜਾਂ ਨਵੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਐਲਾਨ ਕਰਨਗੇ, ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਲੱਖੋਵਾਲ ਨੇ ਕਿਹਾ ਕਿ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਦਾ ਕਿਸਾਨ ਲੰਮੇ ਸਮੇਂ ਤੋਂ ਮੰ...

The central government should cancel the tax-free agreement

The central government should cancel the tax-free agreement We will make the toll plazas free from 12 to 3 pm on July 22 Patiala/Chandigarh 18 July ( Ranjeet Singh Dhaliwal ) : The meeting of the United Kisan Morcha district of Patiala was held today in Patiala under the leadership of Dharampal Seal in which a large number of organizations related to the United Kisan Morcha participated. In today's meeting, it was decided that the toll plazas, Dharedi Jatts and Toll Plazas will be made free from 12 to 3 pm on July 22. Along with this, a large protest will be held in front of the residence of BJP leader Maharani Preneet Kaur. The farmer leaders said that it is very important to cancel this India-US tax-free agreement to save the agricultural diary and other allied businesses in Punjab, but the central government has bowed down to America, due to which the agriculture of our country will be completely ruined. He appealed to the entire people to participate more actively in these stru...

ਕੇਂਦਰ ਸਰਕਾਰ ਕਰ ਮੁਕਤ ਸਮਝੌਤਾ ਰੱਦ ਕਰੇ

ਕੇਂਦਰ ਸਰਕਾਰ ਕਰ ਮੁਕਤ ਸਮਝੌਤਾ ਰੱਦ ਕਰੇ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕਰਾਂਗੇ ਟੋਲ ਪਲਾਜੇ ਮਹਾਰਾਣੀ ਪਰਨੀਤ ਕੌਰ ਦੀ ਰਿਹਾਇਸ਼ ਅੱਗੇ ਦੇਵਾਂਗੇ ਧਰਨਾ  ਪਟਿਆਲਾ/ਚੰਡੀਗੜ੍ਹ 18 ਜੁਲਾਈ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਧਰਮਪਾਲ ਸੀਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਡੀ ਗਿਣਤੀ ਜਥੇਬੰਦੀਆਂ ਨੇ ਹਿੱਸਾ ਲਿਆ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਟੋਲ ਪਲਾਜਾ ਧਰੇੜੀ ਜੱਟਾਂ ਤੇ ਟੋਲ ਪਲਾਜਾ ਪੈਂਦ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ ਇਸ ਦੇ ਨਾਲ ਹੀ ਭਾਜਪਾ ਆਗੂ ਮਹਾਰਾਣੀ ਪਰਨੀਤ ਕੌਰ ਦੀ ਰਹਾਇਸ ਅੱਗੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਖੇਤੀ ਡਾਇਰੀ ਅਤੇ ਹੋਰ ਸਹਾਇਕ ਧੰਦਿਆਂ ਨੂੰ ਬਚਾਉਣ ਲਈ ਇਹ ਭਾਰਤ ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਾਉਣਾ ਬਹੁਤ ਜਰੂਰੀ ਹੈ ਪਰ ਕੇਂਦਰ ਸਰਕਾਰ ਅਮਰੀਕਾ ਅੱਗੇ ਗੋਡੇ ਟੇਕ ਗਈ ਹੈ ਜਿਸ ਕਾਰਨ ਸਾਡੇ ਦੇਸ਼ ਦੀ ਕਿਸਾਨੀ ਪੂਰੀ ਤਰਾਂ ਬਰਬਾਦ ਹੋ ਜਾਵੇਗੀ।  ਉਹਨਾਂ ਸਮੁੱਚੇ ਲੋਕਾਂ ਨੂੰ ਇਹਨਾਂ ਸੰਘਰਸ਼ਾਂ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਲਈ ਅਪੀਲ ਕੀਤੀ ਤਾਂ ਕਿ ਸਰਕਾਰ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕੇ, ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂ ਰਮਿ...

Farmers hold massive protest against India-US trade agreement, new land pooling policy and other demands

Farmers hold massive protest against India-US trade agreement, new land pooling policy and other demands Chandigarh 10 July ( Ranjeet Singh Dhaliwal ) : Today, on the call of two farmers' organizations of Punjab, Bhartiya Kisan Union Ekta Ugrahan and Bhartiya Kisan Union Ekta Dakonda, tens of thousands of farmers, men and women, who reached Chandigarh in the pouring rain from every corner of Punjab, held a massive rally at Dussehra Ground in Sector 34 against the India-US trade agreement and the new land pooling policy, as well as against the American attack on Iran and the burden of inflation being imposed on the Indian people under the guise of this attack. They protested till Matka Chowk and gave a strong hearing to the Modi government of the Center and the Bhagwant Mann government of Punjab. Addressing the large gathering gathered on this occasion, Joginder Singh Ugrahan, State President of Bharatiya Kisan Union Ekta Ugrahan and Manjit Singh Dhaner, State President of Bharatiya...

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ  ਚੰਡੀਗੜ੍ਹ 10 ਜੁਲਾਈ ( ਰਣਜੀਤ ਧਾਲੀਵਾਲ ) : ਅੱਜ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਚ ਚੰਡੀਗੜ੍ਹ ਪੁੱਜੇ ਦਹਿ ਹਜ਼ਾਰਾਂ ਕਿਸਾਨਾਂ ਮਰਦ ਔਰਤਾਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਤੇ ਨਾਲ ਹੀ ਇਰਾਨ 'ਤੇ ਅਮਰੀਕੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਦੀ ਆੜ ਚ ਭਾਰਤੀ ਲੋਕਾਂ 'ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਖਿਲਾਫ਼ ਅੱਜ ਸੈਕਟਰ 34 ਦੇ ਦੁਸਹਿਰਾ ਗਰਾਊਂਡ ਚ ਵਿਸ਼ਾਲ ਰੈਲੀ ਕੀਤੀ ਅਤੇ ਮਟਕਾ ਚੌਂਕ ਤੱਕ ਮੁਜ਼ਾਹਰਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ੋਰਦਾਰ ਸੁਣਵਾਈ ਕੀਤੀ। ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ ਨਾਲ ਸਮਾਜ ਦੇ ਸਭਨਾਂ ਮਿਹਨਤਕਸ਼ ਵਰਗਾਂ 'ਤੇ ਮਾਰ ਪਾਵੇਗਾ। ਅਮਰੀਕੀ ਮੰ...

ਭਾਕਿਯੂ ਏਕਤਾ ਡਕੌਂਦਾ ਨੇ 10 ਜੁਲਾਈ ਨੂੰ ਚੰਡੀਗੜ੍ਹ ਕੂਚ ਦੀਆਂ ਤਿਆਰੀਆਂ ਕੀਤੀਆਂ ਮੁਕੰਮਲ

ਭਾਕਿਯੂ ਏਕਤਾ ਡਕੌਂਦਾ ਨੇ 10 ਜੁਲਾਈ ਨੂੰ ਚੰਡੀਗੜ੍ਹ ਕੂਚ ਦੀਆਂ ਤਿਆਰੀਆਂ ਕੀਤੀਆਂ ਮੁਕੰਮਲ 22 ਜੁਲਾਈ ਨੂੰ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਟੋਲ ਪਲਾਜੇ ਕੀਤੇ ਜਾਣਗੇ ਫਰੀ : ਮਨਜੀਤ ਧਨੇਰ 13 ਜੁਲਾਈ ਨੂੰ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਾਈ ਜਾਵੇਗੀ : ਗੁਰਦੀਪ ਰਾਮਪੁਰਾ  ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਸੱਦੇ ਤਨਦੇਹੀ ਨਾਲ ਕਰਾਂਗੇ ਲਾਗੂ : ਕੁਲਵੰਤ ਕਿਸ਼ਨਗੜ੍ਹ ਬਰਨਾਲਾ 2 ਜੁਲਾਈ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸਨ ਗੜ੍ਹ ਅਤੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ 10 ਜੁਲਾਈ ਨੂੰ ਭਾਕਿਯੂ ਏਕਤਾ ਡਕੌਂਦਾ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ਤੇ ਅਮਰੀਕਾ ਈਰਾਨ ਨਿਹੱਕੀ ਜੰਗ ਦਾ ਬੋਝ ਲੋਕਾਂ ਤੇ ਪਾਉਣ ਦੇ ਖ਼ਿਲਾਫ਼, ਸਾਮਰਾਜੀ ਦੇਸ਼ਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼, ਭਾਰਤ ਅਤੇ ਪੰਜਾਬ ਵਿੱਚ ਮਜ਼ਦੂਰਾਂ ਤੇ ਹੋ ਰਹੇ ਜਬਰ ਦੇ ਖਿਲਾਫ਼, ਖਾਦਾਂ ਦਾ ਪੂਰਾ ਪ੍ਰਬੰਧ ਕਰਵਾਉਣ ਲਈ, ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ-2025 ...

Announcement of a nationwide movement at Delhi’s Kisan Ghat on July 21, demanding the cancellation of the India-US trade agreement, a legal guarantee for MSP, complete debt waivers, and effective water management.

Announcement of a nationwide movement at Delhi’s Kisan Ghat on July 21, demanding the cancellation of the India-US trade agreement, a legal guarantee for MSP, complete debt waivers, and effective water management. Chandigarh 1 July ( Ranjeet Singh Dhaliwal ) : A crucial national meeting of various farmers', workers', students', youth, and social organizations was held today at Kisan Bhawan, Sector-35A, Chandigarh, with the aim of protecting the rights of the country's farmers, laborers, employees, students, youth, and ordinary citizens. Representatives from numerous prominent organizations and activist forums across the country participated in the meeting. The platform was unanimously named "Desh Bachao Morcha" (Save the Nation Front). During the meeting, the participants strongly opposed the India-US trade agreement being pursued by the Central Government and resolved to ensure its cancellation at any cost.* The speakers stated that this agreement poses a ser...

ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਪੂਰੀ ਕਰਜ਼ਾ ਰਾਹਤ ਅਤੇ ਪਾਣੀ ਪ੍ਰਬੰਧਨ ਦੀ ਮੰਗ ਕਰਦੇ ਹੋਏ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ

ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਪੂਰੀ ਕਰਜ਼ਾ ਰਾਹਤ ਅਤੇ ਪਾਣੀ ਪ੍ਰਬੰਧਨ ਦੀ ਮੰਗ ਕਰਦੇ ਹੋਏ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਚੰਡੀਗੜ੍ਹ 1 ਜੁਲਾਈ ( ਰਣਜੀਤ ਧਾਲੀਵਾਲ ) : ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਅੱਜ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ, ਨੌਜਵਾਨ ਅਤੇ ਸਮਾਜਿਕ ਸੰਗਠਨਾਂ ਦੀ ਇੱਕ ਮਹੱਤਵਪੂਰਨ ਰਾਸ਼ਟਰੀ ਮੀਟਿੰਗ ਸੈਕਟਰ 35ਏ, ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਦੇਸ਼ ਭਰ ਦੇ ਕਈ ਪ੍ਰਮੁੱਖ ਸੰਗਠਨਾਂ ਅਤੇ ਸੰਘਰਸ਼ ਮੰਚਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਮੰਚ ਨੂੰ ਸਰਬਸੰਮਤੀ ਨਾਲ "ਦੇਸ਼ ਬਚਾਓ ਮੋਰਚਾ" ਦਾ ਨਾਮ ਦਿੱਤਾ ਗਿਆ। ਮੀਟਿੰਗ ਵਿੱਚ ਕੇਂਦਰ ਸਰਕਾਰ ਦੁਆਰਾ ਗੱਲਬਾਤ ਕੀਤੇ ਜਾ ਰਹੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਇਸਨੂੰ ਹਰ ਕੀਮਤ 'ਤੇ ਰੱਦ ਕਰਨ ਦਾ ਸੰਕਲਪ ਲਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰਾਂ, ਨੌਜਵਾਨਾਂ ਅਤੇ ਦੇਸ਼ ਦੀ ਆਰਥਿਕ ਸਵੈ-ਨਿਰਭਰਤਾ ਲਈ ਗੰਭੀਰ ਖ਼ਤਰਾ ਹੈ। ਮੀਟਿੰਗ ਵਿੱਚ ਹੇਠ ਲਿਖੀਆਂ ਮੁੱਖ ਮੰਗਾਂ 'ਤੇ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ: ਭਾਰਤ-ਅਮਰੀਕਾ ਵਪ...

United Struggle Announced Against India-US Trade Deal; Meeting of Various Farmer and Worker Organizations Concludes

United Struggle Announced Against India-US Trade Deal; Meeting of Various Farmer and Worker Organizations Concludes Chandigarh 26 June ( Ranjeet Singh Dhaliwal ) : A significant meeting of various farmer, worker, and social organizations was held today, June 25, 2026, at Kisan Bhawan, Sector-35 A, Chandigarh. The meeting involved serious deliberations on the potential adverse effects of the proposed India-US trade deal on farmers, workers, livestock rearers, small traders, and the nation's food and economic sovereignty. Distinguished representatives from various organizations—including SKM (Non-Political), AKMM (Non-Political), Azad Kisan Morcha, Kisan Mazdoor Sangharsh Morcha Haryana, Rashtriya Kisan Mahasangh, and All India MSP Morcha—participated in the meeting. Farmer representatives from numerous states, including Haryana, Punjab, Rajasthan, Maharashtra, Kerala, Odisha, UP, Uttarakhand, and Madhya Pradesh, were present. All organizations unanimously decided to launch a large-s...

ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸੰਯੁਕਤ ਸੰਘਰਸ਼ ਦਾ ਐਲਾਨ; ਵੱਖ-ਵੱਖ ਕਿਸਾਨ-ਮਜ਼ਦੂਰ ਸੰਗਠਨਾਂ ਨੇ ਮੀਟਿੰਗ ਸਮਾਪਤ ਕੀਤੀ

ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸੰਯੁਕਤ ਸੰਘਰਸ਼ ਦਾ ਐਲਾਨ; ਵੱਖ-ਵੱਖ ਕਿਸਾਨ-ਮਜ਼ਦੂਰ ਸੰਗਠਨਾਂ ਨੇ ਮੀਟਿੰਗ ਸਮਾਪਤ ਕੀਤੀ ਚੰਡੀਗੜ੍ਹ 26 ਜੂਨ ( ਰਣਜੀਤ ਧਾਲੀਵਾਲ ) : ਅੱਜ, 25 ਜੂਨ, 2026 ਨੂੰ, ਸੈਕਟਰ 35ਏ, ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਸੰਗਠਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ ਅਤੇ ਦੇਸ਼ ਦੀ ਖੁਰਾਕ ਅਤੇ ਆਰਥਿਕ ਪ੍ਰਭੂਸੱਤਾ 'ਤੇ ਸੰਭਾਵੀ ਮਾੜੇ ਪ੍ਰਭਾਵਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਐਸਕੇਐਮ (ਗੈਰ-ਰਾਜਨੀਤਿਕ), ਏਕੇਐਮਐਮ (ਗੈਰ-ਰਾਜਨੀਤਿਕ), ਆਜ਼ਾਦ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਹਰਿਆਣਾ, ਰਾਸ਼ਟਰੀ ਕਿਸਾਨ ਮਹਾਂਸੰਘ ਅਤੇ ਆਲ ਇੰਡੀਆ ਐਮਐਸਪੀ ਮੋਰਚਾ ਸਮੇਤ ਵੱਖ-ਵੱਖ ਸੰਗਠਨਾਂ ਦੇ ਸਤਿਕਾਰਯੋਗ ਪ੍ਰਤੀਨਿਧੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਹਰਿਆਣਾ, ਪੰਜਾਬ, ਰਾਜਸਥਾਨ, ਮਹਾਰਾਸ਼ਟਰ, ਕੇਰਲ, ਓਡੀਸ਼ਾ, ਉੱਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼ ਆਦਿ ਸਮੇਤ ਕਈ ਰਾਜਾਂ ਦੇ ਕਿਸਾਨ ਪ੍ਰਤੀਨਿਧੀ ਮੌਜੂਦ ਸਨ। ਸਾਰੀਆਂ ਸੰਸਥਾਵਾਂ ਨੇ ਸਰਬਸੰਮਤੀ ਨਾਲ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਵੱਡੇ ਪੱਧਰ 'ਤੇ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਮਜ਼...