Skip to main content

Posts

Showing posts with the label Pb Trade Union & Morche

All conspiracies to weaken Congress will be defeated : Warring

All conspiracies to weaken Congress will be defeated : Warring Reaffirms, party united; only alternative to incompetent AAP Says, AAP using people to divert attention from brutal abuse of power Chandigarh 9 December ( Ranjeet Singh Dhaliwal ) : Punjab Congress president Amarinder Singh Raja Warring today asserted that all conspiracies aimed at weakening the Congress in Punjab will be defeated.  “Current controversy has been created to divert the public attention and shift the discourse from the AAP’s brutal abuse of police force in the Zila Parishad and Block Samiti elections”, he noted while pointing out, the AAP was on defensive and such sensational but baseless claims may provide them a breather from public scrutiny.  “When everyone was talking about the abuse of police force and the AAP was not having any answers, the attention was instantly diverted with sensational claims which have no base or truth in them”, he noted, while adding, “both the BJP and the AAP are masters ...

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਟਾਲਾ ਵੱਟਣ ਦਾ ਦੋਸ਼

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਟਾਲਾ ਵੱਟਣ ਦਾ ਦੋਸ਼ *✊ ਬਿਜਲੀ ਬੋਰਡ ਦੀਆਂ ਜਾਇਦਾਦਾਂ ਵੇਚਣ ਅਤੇ ਬਿਜਲੀ ਸੋਧ ਬਿੱਲ 2025 ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ 8 ਦਸੰਬਰ ਦੇ ਐਕਸ਼ਨ ਦੀ ਹਮਾਇਤ *✊ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕਰਨ ਅਤੇ ਕੱਚੇ ਕਾਮਿਆਂ ਦੇ ਘੋਲ ਦੀ ਹਮਾਇਤ ਕਰਨ ਦਾ ਫੈਸਲਾ *✊ਦਸੰਬਰ ਮਹੀਨੇ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਣ ਦਾ ਫੈਸਲਾ *✊23 ਦਸੰਬਰ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ ਚੰਡੀਗੜ੍ਹ 4 ਦਸੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 16 ਨਵੰਬਰ ਦੀ ਧੂਰੀ ਦੀ ਸਫਲ ਰੈਲੀ ਤੋਂ ਬਾਅਦ ਫਰੰਟ ਵੱਲੋਂ ਜਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਨ ਲਾਈਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾਂ, ਧਨਵੰਤ ਸਿੰਘ ਭੱਠਲ, ਗਗਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਸੁਖਦੇਵ ਸਿੰਘ ਸੈਣੀ, ਸੁਰਿੰਦਰ ਰਾਮ ਕੁੱਸਾ, ਬੀ.ਐਸ. ਸੈਣੀ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਜਸਵੀਰ ਤਲਵਾੜਾ, ਬੋਬਿੰਦਰ ਸਿੰਘ ਅਤੇ ਦਿਗਵਿਜੇ ਪਾਲ ਨੇ ਕਿਹਾ ਕਿ ਸਾਂਝੇ ਫਰੰਟ' ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ 16 ਨ...

ਸਰਕਾਰ ਵਲੋਂ ਗਿਰਫ਼ਤਾਰ ਸਾਥੀ ਰਿਹਾਅ ਕਰਨ ਵਿੱਚ ਦੇਰੀ ਮੁਲਾਜ਼ਮਾਂ ਵਿੱਚ ਰੋਸ : ਰੇਸ਼ਮ ਸਿੰਘ ਗਿੱਲ

ਸਰਕਾਰ ਵਲੋਂ ਗਿਰਫ਼ਤਾਰ ਸਾਥੀ ਰਿਹਾਅ ਕਰਨ ਵਿੱਚ ਦੇਰੀ ਮੁਲਾਜ਼ਮਾਂ ਵਿੱਚ ਰੋਸ : ਰੇਸ਼ਮ ਸਿੰਘ ਗਿੱਲ ਕੱਲ ਨੂੰ ਸੰਗਰੂਰ ਅਤੇ ਪਟਿਆਲੇ ਵਿਖੇ ਐਸ ਐਸ ਪੀ ਦਫਤਰ ਨੂੰ ਪਰਚੇ ਰੱਦ ਕਰਨ ਦੇ ਲਿਖਤੀ ਮੰਗ ਪੱਤਰ : ਬਲਵਿੰਦਰ ਸਿੰਘ ਰਾਠ ਬੱਸਾਂ ਵਿੱਚ ਪ੍ਰਚਾਰ ਸਮੇਤ 10 ਦਸੰਬਰ ਤੋਂ ਸੰਗਰੂਰ ਪਟਿਆਲੇ ਧਰਨਾ ਦੇਣ ਲਈ ਯੂਨੀਅਨ ਮਜ਼ਬੂਰ ਹੋਵੇਗੀ : ਗੁਰਪ੍ਰੀਤ ਸਿੰਘ ਪੰਨੂ ਜਲੰਧਰ/ਚੰਡੀਗੜ੍ਹ 4 ਦਸੰਬਰ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ /ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋ ਈਸੜੂ ਭਵਨ ਵਿਖੇ ਸਰਪ੍ਰਸਤ ਕਮਲ ਕੁਮਾਰ,ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਨੇ ਦੱਸਿਆ ਕਿ 28/11/2025 ਨੂੰ ਯੂਨੀਅਨ ਵੱਲੋਂ ਕੇਵਲ ਗੇਟ ਰੈਲੀਆਂ ਕਰਨ ਦਾ ਪ੍ਰੋਗਰਾਮ ਸੀ ਪ੍ਰੰਤੂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੀ ਅਵਾਜ਼ ਨੂੰ ਦਵਾਉਣ ਦੇ ਲਈ ਯੂਨੀਅਨ ਆਗੂਆਂ ਨੂੰ 27-11-2025 ਤੋਂ ਹੀ ਘਰਾਂ ਤੋਂ ਚੁੱਕ ਕੇ ਡਟੇਨ ਕੀਤਾ ਗਿਆ ਜਿਸ ਵਿੱਚ ਲੋਕਤੰਤਰ ਦਾ ਘਾਂਣ ਕੀਤਾ ਗਿਆ ਜਿਸ ਦੇ ਰੋਸ ਵਜੋਂ ਯੂਨੀਅਨ ਦੇ ਆਗੂ ਅਤੇ ਵਰਕਰਾਂ ਵੱਲੋਂ ਡਿੱਪੂਆਂ ਅਤੇ ਬੱਸ ਸਟੈਡਾ ਦੇ ਗੇਟ ਤੇ ਪ੍ਰਦਸ਼ਨ ਕੀਤੇ ਗਏ ਵਰਕਰ ਹੜਤਾਲ ਤੇ ਚਲੇ ਗਏ ਨਿੱਜੀਕਰਣ ਦੇ ਖਿਲਾਫ ਲੜਦੇ ਮੁਲਾਜ਼ਮਾਂ ਦੇ ਫਾਰਗੀ ਆਡਰ ਕਰਕੇ ਅਤੇ ਜੇਲਾਂ ਦੇ ਵਿੱਚ ਡੱਕ ਕੇ ਨਿੱਜੀਕਰਣ ਦਾ ਕੁਹਾੜਾ ਚਲਾਇਆ ਗਿਆ ਮੁਲਾਜ਼ਮਾਂ ਉਪਰ ਲਾਠੀਚ...

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ,

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ,  ਅਧਿਆਪਕਾਂ ਨੇ ਸੜਕ ‘ਤੇ ਬਹਿ ਕੇ ਆਵਾਜਾਈ ਠੱਪ ਕੀਤੀ ਪ੍ਰਸ਼ਾਸਨ ਤੇ ਸਰਕਾਰ ਸਾਡਾ ਮਨੋਬਲ ਨਹੀਂ ਸੁੱਟ ਸਕਦੇ : ਸੂਬਾ ਪ੍ਰਧਾਨ ਡਾ. ਟੀਨਾ ਭਰਾਤਰੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਥੀਆਂ ਨੇ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸ਼ਾਂਤ ਹੋਏ ਸੰਗਰੂਰ 30 ਨਵੰਬਰ ( ਪੀ ਡੀ ਐਲ ) : ਆਪਣੀਆਂ ਹੱਕੀ ਮੰਗਾਂ ਦੇ ਲਈ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਨੇੜੇ, ਮੈਰੀਟੋਰੀਅਸ ਟੀਚਰਜ਼ ਨੂੰ ਪੁਲਿਸ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਜਦੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਮੈਰੀਟੋਰੀਅਸ ਅਧਿਆਪਕਾਂ ਨੇ ਮੁੱਖ ਮਾਰਗ ‘ਤੇ ਧਰਨਾ ਲਾ ਕੇ ਆਪਣਾ ਰੋਸ ਜ਼ਾਹਿਰ ਕੀਤਾ। ਵੇਰਕਾ ਬਾਰ ਕੋਲ ਸਵੇਰ ਤੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਚੇਤੇ ਰਹੇ ਕਿ ਮੈਰੀਟੋਰੀਅਸ ਸਕੂਲਾਂ ਦੇ ਟੀਚਰਜ਼ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਅਤੇ ਪਿਛਲੇ ਲੰਮੇ ਸਮੇਂ ਦੇ ਰੁਕੇ ਬਕਾਏ ਤੇ ਤਨਖ਼ਾਹ ਵਾਧਿਆਂ ਲਈ ਨਿਰੰਤਰ ਸੰਘਰਸ਼ ਦੇ ਰਾਹ ਪਏ ਹੋਏ ਹਨ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨ...

ਕਰਨਾਟਕਾ ਹਾਈਕੋਰਟ ਦਾ ਇਤਿਹਾਸਕ ਫੈਸਲਾ: ਬਿਨਾਂ ਆਧਾਰ ਅਤੇ ਫੇਸ ਰਿਕਗਨੀਸ਼ਨ ਦੇ ਮਿਲੇਗਾ ਆਂਗਣਵਾੜੀ ਕੇਂਦਰਾਂ ਵਿੱਚ ਸਪਲੀਮੈਂਟਰੀ ਨਿਊਟਰੇਸ਼ਨ ਤਹਿਤ ਭੋਜਨ

ਕਰਨਾਟਕਾ ਹਾਈਕੋਰਟ ਦਾ ਇਤਿਹਾਸਕ ਫੈਸਲਾ: ਬਿਨਾਂ ਆਧਾਰ ਅਤੇ ਫੇਸ ਰਿਕਗਨੀਸ਼ਨ ਦੇ ਮਿਲੇਗਾ ਆਂਗਣਵਾੜੀ ਕੇਂਦਰਾਂ ਵਿੱਚ ਸਪਲੀਮੈਂਟਰੀ ਨਿਊਟਰੇਸ਼ਨ ਤਹਿਤ ਭੋਜਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਕਰਨਾਟਕਾ ਹਾਈਕੋਰਟ ਦੁਆਰਾ 31 ਅਕਤੂਬਰ 2025 ਨੂੰ ਜਾਰੀ ਕੀਤੇ ਤਾਜ਼ਾ ਫ਼ੈਸਲੇ ਦਾ ਸਵਾਗਤ ਕਰਦੀ : ਊਸ਼ਾ ਰਾਣੀ ਚੰਡੀਗੜ੍ਹ 21 ਨਵੰਬਰ ( ਰਣਜੀਤ ਧਾਲੀਵਾਲ ) : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਕੌਮੀ ਪ੍ਰਧਾਨ ਊਸ਼ਾ ਰਾਣੀ ਸੂਬਾਈ ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਮਨਦੀਪ ਕੁਮਾਰੀ ਨੇ ਕਿਹਾ ਕਿ ਕਰਨਾਟਕ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸਵਾਗਤ ਕਰਦੀ ਹੈ। ਜਿਸ ਵਿੱਚ ਅਦਾਲਤ ਨੇ ਸਪਸ਼ਟ ਤੌਰ ‘ਤੇ ਹੁਕਮ ਦਿੱਤਾ ਹੈ ਕਿ ਗਰਭਵਤੀ ਮਹਿਲਾਵਾਂ, ਦੁੱਧ ਪਿਆਉਣ ਵਾਲੀਆਂ ਮਾਵਾਂ, ਬੱਚਿਆਂ ਅਤੇ ਹੋਰ ਹਕਦਾਰਾਂ ਨੂੰ ICDS ਅਤੇ National Food Security Act ਤਹਿਤ ਮਿਲਣ ਵਾਲੇ ਲਾਭ ਬਿਨਾਂ ਆਧਾਰ ਨੰਬਰ, ਆਧਾਰ ਐਨਰੋਲਮੈਂਟ ਜਾਂ ਫੇਸ ਰਿਕਗਨੀਸ਼ਨ ਵੈਰੀਫ਼ਿਕੇਸ਼ਨ ਤੋਂ ਮੰਨਿਆਂ ਜਾਣਗੇ। ਤਕਨੀਕੀ ਕਾਰਨਾਂ ਕਰਕੇ ਕਿਸੇ ਵੀ ਬੱਚੇ ਜਾਂ ਮਹਿਲਾ ਨੂੰ ਪੋਸ਼ਣ ਤੋਂ ਵਾਂਝਾ ਰੱਖਣਾ ਕਾਨੂੰਨ ਦੇ ਖਿਲਾਫ਼ ਹੈ।ਜਿੱਥੇ ਨੈੱਟਵਰਕ ਦੀ ਸਮੱਸਿਆ ਹੈ ਜਾਂ ਤਕਨਾਲੋਜੀ ਉਪਲਬਧ ਨਹੀਂ, ਉੱਥੇ ਆਧਾਰ ਪ੍ਰਣਾਲੀ ਲਾਗੂ ਨਾ ਹੋਣ ਦੇ ਬਾ...

ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵੱਲੋਂ ਸਬਜੀ ਮੰਡੀ ਫੇਜ-11, ਪੁੱਡਾ ਨੂੰ ਟਰਾਂਸਫਰ ਕਰਨ ਅਤੇ ਹੋਰ ਜਾਇਦਾਦਾਂ ਵੇਚਣ ਦੇ ਵਿਰੁੱਧ ਰੋਸ ਪ੍ਰਦਰਸ਼ਨ

ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵੱਲੋਂ ਸਬਜੀ ਮੰਡੀ ਫੇਜ-11, ਪੁੱਡਾ ਨੂੰ ਟਰਾਂਸਫਰ ਕਰਨ ਅਤੇ ਹੋਰ ਜਾਇਦਾਦਾਂ ਵੇਚਣ ਦੇ ਵਿਰੁੱਧ ਰੋਸ ਪ੍ਰਦਰਸ਼ਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਮੰਡੀ ਬੋਰਡ ਦੀਆਂ ਜਾਇਦਾਦਾਂ ਵੇਚਣ ਦੀ ਕਾਰਵਾਈ ਨਾ ਰੋਕਣ ‘ਤੇ ਸੰਘਰਸ਼ ਦੀ ਚਿਤਾਵਨੀ ਐਸ.ਏ.ਐਸ.ਨਗਰ 19 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀ ਕਾਲ ਤੇ ਅੱਜ ਮਿਤੀ 19.11.2025 ਨੂੰ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਪੰਜਾਬ ਮੰਡੀ ਭਵਨ, ਸੈਕਟਰ-65-ਏ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵੀਂ ਫਲ ਅਤੇ ਸਬਜੀ ਮੰਡੀ ਫੇਜ਼-11, ਮੋਹਾਲੀ ਨੂੰ ਪੁੱਡਾ ਨੂੰ ਟਰਾਂਸਫਰ ਕਰਨ ਅਤੇ ਪੰਜਾਬ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਦੇ ਵਿਰੋਧ ਵਜੋਂ ਗੇਟ ਰੈਲੀ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ, ਪੰਜਾਬ ਮੰਡੀ ਬੋਰਡ ਆਫਿਸਰਜ਼ ਐਸੋਸੀਏਸ਼ਨ, ਪੰਜਾਬ ਮੰਡੀ ਬੋਰਡ ਡਰਾਈਵਰਜ਼ ਯੂਨੀਅਨ, ਦੀ ਕਲਾਸ ਫੋਰਥ ਇੰਪਲਾਈਜ਼ ਯੂਨੀਅਨ, ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ, ਮੋਹਾਲੀ ਫੈਲਵੇਅਰ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਆੜਤੀਆਂ ਐਸੋਸੀਏਸ਼ਨ ਮੋਹਾਲੀ, ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ, ਪੰਜਾਬ ਮੰਡੀ ਬੋਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਪੰਜਾਬ ਮੰਡੀ ਬੋਰਡ ਰਿਟਾਇਰਡ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਵੱਲੋ...

ਫੀਲਡ ਕਾਮੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ ਕੱਲ ਨੂੰ

  ਫੀਲਡ ਕਾਮੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਰੈਲੀ ਕੱਲ ਨੂੰ  ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ ਚੰਡੀਗੜ੍ਹ 17 ਨਵੰਬਰ ( ਰਣਜੀਤ ਧਾਲੀਵਾਲ ) : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਹਰਪ੍ਰੀਤ ਗਰੇਵਾਲ,ਕਿਸ਼ੋਰ ਚੰਦ ਗਾਜ਼,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਮੁਤਾਬਕ ਪੱਤਰ ਵਿੱਚ ਸਮਾਂ ਵਧ...

ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਰੈਲੀ 19 ਨਵੰਬਰ ਨੂੰ

ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਰੈਲੀ 19 ਨਵੰਬਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਸਬੰਧੀ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ ਚੰਡੀਗੜ੍ਹ 9 ਨਵੰਬਰ ( ਰਣਜੀਤ ਧਾਲੀਵਾਲ ) : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ, ਤੇ ਹਰਪ੍ਰੀਤ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਮੁਤਾਬਕ ਪੱਤਰ ਵਿੱਚ ਸਮਾਂ ਵਧਾ ਕੇ ਤਿੰਨ ਸਮਾਂ ਦਿੱਤਾ ਗਿਆ ਸੀ ਜਿਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਕੇ ਕਾਰਵਾਈ ਕੀਤੀ ਜਾਵੇ ਪਰੰਤੂ ਚਾਰ ਮ...

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 16 ਨਵੰਬਰ ਨੂੰ ਨਵੀਂ ਅਨਾਜ ਮੰਡੀ ਧੂਰੀ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਮੁਕੰਮਲ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 16 ਨਵੰਬਰ ਨੂੰ ਨਵੀਂ ਅਨਾਜ ਮੰਡੀ ਧੂਰੀ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਮੁਕੰਮਲ ਸਾਂਝਾ ਫਰੰਟ ਤੋਂ ਬਾਹਰ ਰਹਿੰਦੀਆਂ ਧਿਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅੰਦਰ ਸੈਨੇਟ ਦੀ ਬਹਾਲੀ ਲਈ ਵਿਦਿਆਰਥੀ ਸੰਗਠਨਾਂ ਵੱਲੋਂ ਚੱਲ ਰਹੇ ਸੰਘਰਸ਼ ਦਾ ਪੂਰਨ ਸਮਰਥਨ  ਚੰਡੀਗੜ੍ਹ 7 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਹਰ ਤਰ੍ਹਾਂ ਦੇ ਕੱਚੇ ਆਊਟਸੋਰਸ ਅਤੇ ਮਾਣਭੱਤਾ/ਇਨਸੈਂਟਿਵ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਂਝੇ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾਂ, ਜਰਮਨਜੀਤ ਸਿੰਘ, ਧਨਵੰਤ ਸਿੰਘ ਭੱਠਲ, ਭਜਨ ਸਿੰਘ ਗਿੱਲ , ਕਰਮ ਸਿੰਘ ਧਨੋਆ, ਗੁਰਪ੍ਰੀਤ ਸਿੰਘ ਗੰਡੀਵਿੰਡ, ਗਗਨਦੀਪ ਸਿੰਘ ਭੁੱਲਰ ,ਅਮਰੀਕ ਸਿੰਘ ਕੰਗ, ਸੁਖਦੇਵ ਸਿੰਘ ਸੈਣੀ, ਰਤਨ ਸਿੰਘ ਮਜਾਰੀ, ਐਨ.ਕੇ.ਕਲਸੀ, ਕੋ-ਕਨਵੀਨਰਜ਼ ਰਾਧੇ ਸ਼ਿਆਮ, ਜਗਦੀਸ਼ ਚਾਹਲ, ਜਸਵੀਰ ਸਿੰਘ ਤਲਵਾੜਾ ਅਤੇ ਮੈਬਰ ਬੋਬਿੰਦਰ ਸਿੰਘ, ਦਿਗਵਿਜੇ ਪਾਲ ਸ਼ਰਮ...

A special meeting was held on important issues related to the current and retired employees of the Punjab School Education Board

A special meeting was held on important issues related to the current and retired employees of the Punjab School Education Board S.A.S.Nagar 5 November ( Ranjeet Singh Dhaliwal ) : A joint meeting of the Punjab School Education Board Employees Association (Regd.) – Retiree Association and the Scheduled Caste Employees Association was held to deliberate on several important issues concerning both serving and retired employees of the Board. The meeting commenced with the Retiree Association extended warm congratulations to the newly elected Board Employees’ body. Retiree Association President Amar Singh Dhaliwal and General Secretary Gurmail Singh Maujowal, along with the President of the Scheduled Caste Employees Association Hardeep Singh Gill, expressed full faith in the new leadership. They stated that under the guidance of the current team, there is renewed hope for resolving long-pending issues of the Board’s officers and employees. In the presence of Parvinder Singh Khangura (Presi...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੌਜੂਦਾ ਅਤੇ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੌਜੂਦਾ ਅਤੇ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਐਸ.ਏ.ਐਸ.ਨਗਰ 5 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ (ਰਜਿ:) ਦੀ ਰਿਟਾਇਰੀ ਜਥੇਬੰਦੀ ਅਤੇ ਅਨੁਸੂਚਿਤ ਜਾਤੀ ਕਰਮਚਾਰੀ ਐਸੋਸੀਏਸ਼ਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੋਰਡ ਦੇ ਮੌਜੂਦਾ ਅਤੇ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਸਤਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਰਿਟਾਇਰੀ ਜਥੇਬੰਦੀ ਵੱਲੋਂ ਨਵੀਂ ਚੁਣੀ ਗਈ ਬੋਰਡ ਜਥੇਬੰਦੀ ਨੂੰ ਵਧਾਈ ਦੇਣ ਨਾਲ ਹੋਈ। ਰਿਟਾਇਰੀ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਨੁਸੂਚਿਤ ਜਾਤੀ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਨਵੀਂ ਚੁਣੀ ਜਥੇਬੰਦੀ‘ਤੇ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਜਥੇਬੰਦੀ ਦੀ ਅਗਵਾਈ ਹੇਠ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਅਟਕੇ ਮੁੱਦਿਆਂ ਨੂੰ ਹੱਲ ਕਰਵਾਉਣ ਦੀ ਉਮੀਦ ਜਗਦੀ ਹੈ। ਇਸ ਮੌਕੇ ‘ਤੇ ਬੋਰਡ ਦੀ ਮੌਜੂਦਾ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਦੀ ਹਾਜ਼ਰੀ ਵਿਚ ਸਾਰੀਆਂ ਜਥੇਬੰਦੀਆਂ ਵੱਲੋਂ ਇਕ-ਸੁਰਤਾ ਨਾਲ ਇਹ ਗੱਲ ਕਹੀ ਗਈ ਕਿ ਅੱਜ ਪੰਜਾਬ ...

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ ਵਿੱਤੀ ਹੱਕਾਂ ਦੀ ਅਦਾਇਗੀ ਲਈ ਅੱਜ ਮੁੜ ਕੀਤਾ ਗਿਆ ਰੋਸ ਪ੍ਰਦਰਸ਼ਨ

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ ਵਿੱਤੀ ਹੱਕਾਂ ਦੀ ਅਦਾਇਗੀ ਲਈ ਅੱਜ ਮੁੜ ਕੀਤਾ ਗਿਆ ਰੋਸ ਪ੍ਰਦਰਸ਼ਨ ਫਿਰੋਜ਼ਪੁਰ 30 ਅਕਤੂਬਰ ( ਪੀ ਡੀ ਐਲ ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਅਤੇ ਬਕਾਇਆ ਰਕਮ ਦੀ ਅਦਾਇਗੀ ਲਈ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਦੁਬਾਰਾ ਰੋਸ ਪ੍ਰਦਰਸ਼ਨ ਕੀਤਾ ਗਿਆ। ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਦੇ ਪ੍ਰਧਾਨ ਜਗਮੀਤ ਸਿੰਘ ਅਤੇ ਜਨਰਲ ਸਕੱਤਰ ਮਦਨ ਓਨੀਆਲ ਅਤੇ ਕਰਮਚਾਰੀਆਂ ਵੱਲੋਂ ਅਕਾਦਮਿਕ ਬਲਾਕ ਸਾਹਮਣੇ ਕਾਲੇ ਬਿੱਲੇ ਬੰਨ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ‘ਤੇ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਇਸ ਮਾਮਲੇ ਸਬੰਧੀ, 15 ਅਕਤੂਬਰ 2025 ਨੂੰ ਐਸੋਸੀਏਸ਼ਨ ਵੱਲੋਂ ਕੀਤੇ ਧਰਨੇ ਦੌਰਾਨ ਰਜਿਸਟਰਾਰ ਗਜ਼ਾਲਪ੍ਰੀਤ ਅਰਣੇਜਾ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਉਪ ਕੁੱਲਪਤੀ ਜੀ ਨਾਲ ਗੱਲਬਾਤ ਕਰਕੇ ਅਤੇ ਯੂਨੀਵਰਸਿਟੀ ਕੋਲ ਮੌਜੂਦ ਫੰਡਾਂ ਦਾ ਵੇਰਵਾ ਦੇ ਕੇ ਮਸਲਾ ਇੱਕ ਹਫ਼ਤੇ ਵਿੱਚ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਸ ਸਮੇਂ ਕਰਮਚਾਰੀਆਂ ਨੇ ਉਨ੍ਹਾਂ ਦੇ ਭਰੋਸੇ ‘ਤੇ ਧਰਨਾ ਮੁਲਤਵੀ ਕਰ ਦਿੱਤਾ ਸੀ। ਪਰੰਤੂ, ਅੱਜ ਤੱਕ ਵੀ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ ...

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ  ਵਿੱਤੀ ਹੱਕਾਂ ਦੀ ਅਦਾਇਗੀ ਲਈ ਅੱਜ ਮੁੜ ਕੀਤਾ ਗਿਆ ਰੋਸ ਪ੍ਰਦਰਸ਼ਨ ਫਿਰੋਜ਼ਪੁਰ 29 ਅਕਤੂਬਰ ( ਪੀ ਡੀ ਐਲ ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਅਤੇ ਬਕਾਇਆ ਰਕਮ ਦੀ ਅਦਾਇਗੀ ਲਈ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਦੁਬਾਰਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਵੱਲੋਂ ਅਕਾਦਮਿਕ ਬਲਾਕ ਸਾਹਮਣੇ ਕਾਲੇ ਬਿੱਲੇ ਬੰਨ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ‘ਤੇ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਇਸ ਮਾਮਲੇ ਸਬੰਧੀ, 15 ਅਕਤੂਬਰ 2025 ਨੂੰ ਐਸੋਸੀਏਸ਼ਨ ਵੱਲੋਂ ਕੀਤੇ ਧਰਨੇ ਦੌਰਾਨ ਰਜਿਸਟਰਾਰ ਸਰਦਾਰ ਗਜ਼ਾਲਪ੍ਰੀਤ ਅਰਣੇਜਾ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਉਪ ਕੁੱਲਪਤੀ ਜੀ ਨਾਲ ਗੱਲਬਾਤ ਕਰਕੇ ਅਤੇ ਯੂਨੀਵਰਸਿਟੀ ਕੋਲ ਮੌਜੂਦ ਫੰਡਾਂ ਦਾ ਵੇਰਵਾ ਦੇ ਕੇ ਮਸਲਾ ਇੱਕ ਹਫ਼ਤੇ ਵਿੱਚ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਸ ਸਮੇਂ ਕਰਮਚਾਰੀਆਂ ਨੇ ਉਨ੍ਹਾਂ ਦੇ ਭਰੋਸੇ ‘ਤੇ ਧਰਨਾ ਮੁਲਤਵੀ ਕਰ ਦਿੱਤਾ ਸੀ। ਪਰੰਤੂ, ਅੱਜ ਤੱਕ ਵੀ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ ਅਤੇ ਕਰਮਚਾਰੀਆਂ ਨੂੰ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੀ ਰਿਵਾਈਜ਼ਡ ਪੇ ਦੀ ਬਕਾਇਆ ਰਕਮ ਅਜੇ ਤੱਕ ਨਹੀਂ ਮਿਲੀ। ਸਰਕਾਰ ਤੋਂ ਗ੍ਰਾਂਟ ਜਾਰੀ ਹੋਣ ਦੇ...

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ 16 ਨਵੰਬਰ ਨੂੰ ਧੂਰੀ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ 27 ਅਕਤੂਬਰ ਨੂੰ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਪੁੱਜ ਕੇ ਦਿੱਤਾ ਜਾਵੇਗਾ ਰੈਲੀ ਦਾ ਨੋਟਿਸ ਚੰਡੀਗੜ੍ਹ 23 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਸਾਂਝੇ ਫਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਲਜ਼ਾਰ ਖਾਨ, ਅਮਰੀਕ ਸਿੰਘ ਕੰਗ, ਮਨਜਿੰਦਰ ਸਿੰਘ, ਰਾਧੇ ਸ਼ਿਆਮ ਤੇ ਜਗਦੀਸ਼ ਚਾਹਲ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗਵਾਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਦੇ ਰਹੀ ਹੈ। ਇਸੇ ਤਰ੍ਹਾਂ ਪੈਨਸ਼ਨਰਾ...

ਆਪ ਸਰਕਾਰ ਦੀ ਚੋਥੀ ਦਿਵਾਲੀ ਤੇ ਵੀ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੇ ਹੱਥ ਖ਼ਾਲੀ : ਰੇਸ਼ਮ ਸਿੰਘ ਗਿੱਲ

ਆਪ ਸਰਕਾਰ ਦੀ ਚੋਥੀ ਦਿਵਾਲੀ ਤੇ ਵੀ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੇ ਹੱਥ ਖ਼ਾਲੀ : ਰੇਸ਼ਮ ਸਿੰਘ ਗਿੱਲ ਸਰਕਾਰ ਨੇ ਪਨਬਸ/PRTC ਦੇ ਨਿੱਜੀਕਰਨ ਦੀ ਕੀਤੀ ਤਿਆਰੀ ਮੁਲਾਜ਼ਮ ਡਾਊਨ ਕੇਡਰ ਪਾਲਸੀ ਅਤੇ ਕਿਲੋਮੀਟਰ ਸਕੀਮ ਦਾ ਕਰਨਗੇ ਤਿੱਖਾ ਵਿਰੋਧ-ਹਰਕੇਸ਼ ਕੁਮਾਰ ਵਿੱਕੀ ਵਿਭਾਗਾਂ ਦਾ 1200 ਕਰੋੜ ਰੁਪਏ ਫ੍ਰੀ ਸਫਰ ਸਹੂਲਤਾ ਦਾ ਪੈਡਿਗ ਕਾਰਨ ਟਾਇਰ, ਬੈਟਰੀਆਂ, ਡੀਜਲ ਸਪੇਅਰ ਪਾਰਟਸ ਦੀ ਘਾਟ ਅਤੇ ਤਨਖਾਹ ਦੇਣ ਤੋ ਵੀ ਅਸਮੱਰਥ ਸਰਕਾਰ : ਸ਼ਮਸ਼ੇਰ ਸਿੰਘ ਢਿੱਲੋਂ ਵਿਰਾਸਤੀ ਵਿਭਾਗਾਂ ਨੂੰ ਬਚਾਉਣ ਅਤੇ ਟਰਾਸਪੋਰਟ ਦੀਆ ਸਹੂਲਤਾ ਨੂੰ ਬਚਾਉਣ ਲਈ ਕਿਸਾਨ, ਮਜਦੂਰ, ਮੁਲਾਜਮ, ਸਟੂਡੈਂਟਸ ਜਥੇਬੰਦੀਆਂ ਨੂੰ ਸਮੱਰਥਣ ਦੀ ਅਪੀਲ : ਬਲਵਿੰਦਰ ਸਿੰਘ ਰਾਠ ਚੰਡੀਗੜ੍ਹ 18 ਅਕਤੂਬਰ ( ਰਣਜੀਤ ਧਾਲੀਵਾਲ ) : ਅੱਜ ਮਿਤੀ 18/10/2025 ਨੂੰ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਸ.ਮੀਤ ਪ੍ਰਧਾਨ  ਹਰਕੇਸ਼ ਕੁਮਾਰ ਵਿੱਕੀ,ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਨੂੰ ਚਾਰ ਸਾਲ ਹੋ ਚੁੱਕੇ ਹਨ ਪ੍ਰੰਤੂ ਟਰਾਂਸਪੋਰਟ ਵਿਭਾਗ ਦਾ ਕੋਈ ਵਾਲੀ ਵਾਰਸ ਨਹੀਂ ਬਣ ਰਿਹਾ ਕਿਉਂਕਿ ਇਹਨਾਂ ਚਾਰ ਸਾਲ ਵਿੱਚ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਕੋਈ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਨਵੇਂ ਪਰਮਿਟ ਲੈਣੇ ਜ...

ਖੰਗੂੜਾ–ਕਾਹਲੋਂ ਗਰੁੱਪ (ਲਾਲ ਰੰਗ ਵਾਲੀ ਟੀਮ)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਚੋਣਾਂ ਵਿੱਚ ਦਰਜ ਕੀਤੀ ਇਤਿਹਾਸਕ ਜਿੱਤ

ਖੰਗੂੜਾ–ਕਾਹਲੋਂ ਗਰੁੱਪ (ਲਾਲ ਰੰਗ ਵਾਲੀ ਟੀਮ)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਚੋਣਾਂ ਵਿੱਚ ਦਰਜ ਕੀਤੀ ਇਤਿਹਾਸਕ ਜਿੱਤ ਐਸ.ਏ.ਐਸ.ਨਗਰ 17 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਖੰਗੂੜਾ–ਕਾਹਲੋਂ ਗਰੁੱਪ (ਲਾਲ ਟੀਮ) ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਬੋਰਡ ਦੇ ਹਜ਼ਾਰਾਂ ਕਰਮਚਾਰੀਆਂ ਦਾ ਭਰੋਸਾ ਇਕ ਵਾਰ ਫਿਰ ਜਿੱਤਿਆ ਹੈ। ਗਰੁੱਪ ਦੇ ਉਮੀਦਵਾਰਾਂ ਨੇ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ ਨੇ ਸੱਚ, ਇਮਾਨਦਾਰੀ ਅਤੇ ਜਥੇਬੰਦੀ ਦੀ ਏਕਤਾ ਤੇ ਮੋਹਰ ਲਾਈ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਅਤੇ ਆਦਰਸ਼ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਗਰੁੱਪ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਇਹ ਜਿੱਤ ਹਰ ਉਸ ਕਰਮਚਾਰੀ ਦੀ ਜਿੱਤ ਹੈ ਜਿਸ ਨੇ ਨਿੱਜੀ ਹਿੱਤਾਂ ਤੋਂ ਉੱਪਰ ਚੜ੍ਹ ਕੇ ਬੋਰਡ ਦੀ ਏਕਤਾ ਅਤੇ ਹਿੱਤਾਂ ਲਈ ਵੋਟ ਪਾਈ। ਉਹਨਾਂ ਕਿਹਾ “ਅਸੀਂ ਇਹ ਵਾਅਦਾ ਕਰਦੇ ਹਾਂ ਕਿ ਬੋਰਡ ਦੇ ਹਰੇਕ ਮੁਲਾਜ਼ਮ ਦੀ ਆਵਾਜ਼ ਬਣਾਂਗੇ। ਸਾਰੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੂਰੀ ਮਿਹਨਤ ,ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸੇਵਾ ਸਾਡੇ ਕਾਰਜਕਾਲ ਦੀ ਪਹਿਚਾਣ ਹੋਵੇਗੀ।” ਗਰੁੱਪ ਨੇ ਇਸ ਜਿੱਤ ਲਈ ਸਾਰੇ ਮੁਲਾਜ਼ਮ ਸਾਥੀਆਂ ਦਾ ਤਹਿ ਦਿ...

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ 16 ਨਵੰਬਰ ਨੂੰ ਸੰਗਰੂਰ ਵਿਖੇ ਸਾਝਾਂ ਫਰੰਟ ਵੱਲੋਂ ਕੀਤੀ ਜਾਣ ਵਾਲੀ ਰੈਲੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸਰਕਾਰ ਦੀ ਚੁੱਪ ਨੇ ਮੁਲਾਜ਼ਮ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਕੀਤੇ ਬਠਿੰਡਾ/ਚੰਡੀਗੜ੍ਹ 17 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਹੈਡ ਆਫਿਸ 1406 -22 ਬੀ ਚੰਡੀਗੜ੍ਹ ਦੇ ਸੱਦੇ ਤਹਿਤ ਜਿਲਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਚ ਬਠਿੰਡਾ ਪੰਜਾਬ ਸਰਕਾਰ ਦੇ ਸਰਕਾਰੀ ਕਰਮਚਾਰੀਆਂ ਜਬਰਦਸਤ ਰੈਲੀ ਕਰਕੇ ਡਿਪਟੀ ਕਮਿਸਨਰ ਬਠਿੰਡਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ l ਇਸ ਮੌਕੇ ਪੈ੍ਸ ਨੂੰ ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਭੋਡਪੁਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਦਿਆਂ ਪੀ ਡਬਲਿਯੂ ਡੀ ਫੀਲਡ ਐਂਡ ਵਰਕਸਾਪ ਵਰਕਰਜ ਯੂਨਿਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ ਨੇ ਦੱਸਿਆ ਪੰਜਾਬ ਐਡਹਾਕ ਤੇ ਕੰਟਰੈਕਚੁਅਲ ਡੇਲੀ ਵੇਜ ਕੱਚੇ ਕਾਮੇ ਟੈਂਪਰੇਰੀ, ਵਰਕਚਾਜ ਅਤੇ ਆਉਟ ਸੋਰਸਿੰਗ ਇੰਪਲਾਈਜ ਵੈਲਫੇਅਰ ਐਕਟ 2016 ਵਿੱਚ ਬੇਲੋੜੇ ਅੜਿੱਕੇ ਬੰਦ ਕਰਦਿਆਂ ਸਮੁੱਚੇ ਤਿੰਨ ਸਾਲ ਦੀ ਸੇਵਾ ਵਾਲੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ ਅਤੇ ਆਉਟ ਸੋਰਿਸਿੰਗ ਮੁਲਾਜਮਾ ਨੂੰ ਸਿੱਧਾ ਵਿਭਾਗ ਅਧੀਨ ਲਿਆਂਦਾ ਜਾਵੇl, ਇਸ ਮੌਕੇ ਫੈਡਰੇਸਨ ਦੇ ...

ਦਿਵਾਲੀ ਦੇ ਤਿਉਹਾਰ ਤੇ ਪਨਬਸ ਪੀ.ਆਰ.ਟੀ.ਸੀ ਦੇ ਕੱਚੇ ਕਰਮਚਾਰੀਆਂ ਦੇ ਜੇਬਾਂ ਅਤੇ ਹੱਥ ਦੋਵੇਂ ਖਾਲੀ ਬਿਨਾਂ ਤਨਖਾਹਾਂ ਤੋਂ : ਰੇਸ਼ਮ ਸਿੰਘ ਗਿੱਲ

ਦਿਵਾਲੀ ਦੇ ਤਿਉਹਾਰ ਤੇ ਪਨਬਸ ਪੀ.ਆਰ.ਟੀ.ਸੀ ਦੇ ਕੱਚੇ ਕਰਮਚਾਰੀਆਂ ਦੇ ਜੇਬਾਂ ਅਤੇ ਹੱਥ ਦੋਵੇਂ ਖਾਲੀ ਬਿਨਾਂ ਤਨਖਾਹਾਂ ਤੋਂ : ਰੇਸ਼ਮ ਸਿੰਘ ਗਿੱਲ ਸਰਕਾਰ  ਨੇ ਪਨਬਸ/ ਪੀ.ਆਰ.ਟੀ.ਸੀ ਵਿਭਾਗਾਂ ਦਾ ਨਿੱਜੀਕਰਨ ਕਰਕੇ ਦਿੱਤਾ ਵੱਡਾ ਦਿਵਾਲੀ ਤੋਹਫਾ ਤਨਖਾਹ ਅਤੇ ਕਿਲੋਮੀਟਰ ਸਕੀਮ ਬੱਸਾਂ ਦਾ ਮੁਲਾਜ਼ਮਾਂ ਕਰਨਗੇ ਵਿਰੋਧ : ਹਰਕੇਸ਼ ਕੁਮਾਰ ਵਿੱਕੀ ਚੰਡੀਗੜ੍ਹ 16 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋ ਸੰਸਥਾਪਕ ਕਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਕੈਸ਼ੀਅਰ ਰਮਨਦੀਪ ਸਿੰਘ, ਬਲਜੀਤ ਸਿੰਘ, ਜੁਆਇੰਟ ਸਕੱਤਰ ਜਗਤਾਰ ਸਿੰਘ, ਜੋਧ ਸਿੰਘ ਨੇ ਕਿਹਾ ਕਿ ਪਨਬਸ ਅਤੇ ਪੀ.ਆਰ.ਟੀ.ਸੀ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਰਾਹਤ ਸਕੀਮਾ ਦੇ ਤਹਿਤ 17 ਕੈਟਾਗਰੀ ਨੂੰ ਪਹਿਲਾਂ ਤੋਂ ਹੀ ਫਰੀ ਸਫ਼ਰ ਸਹੂਲਤਾਂ ਦੇ ਰਹੀ ਹੈ ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਫੈਸਲੇ ਮੁਤਾਬਿਕ ਲਗਭਗ 5 ਸਾਲਾਂ ਤੋਂ ਔਰਤਾਂ ਨੂੰ ਫਰੀ ਸਫ਼ਰ ਸਹੂਲਤ ਦੀ ਸੇਵਾ ਪ੍ਰਦਾਨ ਕਰ ਰਹੇ ਹਾਂ ਪਨਬਸ /ਪੀ.ਆਰ.ਟੀ.ਸੀ ਦਾ ਲਗਭਗ 12 ਸੋ ਕਰੋੜ ਰੁਪਏ ਅਤੇ ਪੀ.ਆਰ.ਟੀ.ਸੀ ਦਾ 7 ਸੋ ਕਰੋੜ ਰੁਪਏ ਸਰਕਾਰ ਵੱਲ ਫਰੀ ਸਫ਼ਰ ਸਹੂਲਤ ਦਾ ਪੈਸਾ ਪੈਡਿੰਗ ਖੜੇ ਹਨ ਇਹ ਪੈਸੇ ਨਾ ਆਉਣ  ਕਾਰਨ ਹਰ ਮਹੀਨੇ  ਮੁਲਾਜ਼ਮਾਂ ਨੂ...

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ ਵਲੋਂ ਰਜਿਸਟਰਾਰ ਦੇ ਭਰੋਸੇ ਤੋਂ ਬਾਅਦ ਕੀਤਾ ਗਿਆ ਧਰਨਾ ਮੁਲਤਵੀ

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ ਵਲੋਂ ਰਜਿਸਟਰਾਰ ਦੇ ਭਰੋਸੇ ਤੋਂ ਬਾਅਦ ਕੀਤਾ ਗਿਆ ਧਰਨਾ ਮੁਲਤਵੀ ਚੰਡੀਗੜ੍ਹ 15 ਅਕਤੁਬਰ ( ਰਣਜੀਤ ਧਾਲੀਵਾਲ ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਅੱਜ ਤੀਸਰੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਗਿਆ। ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਬੰਨ ਕੇ ਅਕਾਦਮਿਕ ਬਲਾਕ ਸਾਹਮਣੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ।ਇਹ ਰੋਸ ਇਸ ਗੱਲ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਰਿਵਾਈਜ਼ਡ ਪੇ ਦਾ ਬਕਾਇਆ ਅਜੇ ਤੱਕ ਅਦਾ ਨਹੀਂ ਕੀਤਾ ਗਿਆ। ਐਸੋਸੀਏਸ਼ਨ ਨੇ ਦੱਸਿਆ ਕਿ ਹਾਲਾਂਕਿ ਇਸ ਮਾਮਲੇ ਨੂੰ ਕਈ ਵਾਰੀ ਯਾਦ ਦਿਵਾਇਆ ਗਿਆ ਹੈ ਅਤੇ ਯੂਨੀਵਰਸਿਟੀ ਦੀ ਫ਼ਾਇਨੈਂਸ ਕਮੇਟੀ ਵੱਲੋਂ ਵੀ ਇਸ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ,ਸੰਸਥਾ ਕੋਲ ਫੰਡ ਵੀ ਉਪਲਬਧ ਹਨ,ਪਰ ਫਿਰ ਵੀ ਯੂਨਿਵਰਸਿਟੀ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।ਜਿਸ ਵਿੱਚ ਖ਼ਾਸ ਤੌਰ ਤੇ ਡੀ.ਆਰ .ਅਕਾਊਂਟ ਰਾਕੇਸ਼ ਕੁਮਾਰ ਜਾਣ ਬੁੱਝ ਕੇ ਅੜਿੱਕਾ ਬਣ ਰਹੇ ਹਨ। ਅੱਜ ਰਜਿਸਟਰਾਰ ਸਰਦਾਰ ਗਜ਼ਾਲਪ੍ਰੀਤ ਅਰਣੇਜਾ ਵੱਲੋਂ ਧਰਨੇ ਵਾਲੀ ਜਗ੍ਹਾ ਤੇ ਆ ਕੇ ਸਾਰੇ ਧਰਨਾ ਦੇ ਰਹੇ ਮੁਲਾਜਮਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਪ ਕੁੱਲਪਤੀ ਨਾਲ ਗੱਲਬਾਤ ਕਰਕੇ ਅਤੇ ਯੂਨਿਵ...

ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ 4 ਘੰਟੇ ਲੱਗੇ ਜਾਮ : ਰੇਸ਼ਮ ਸਿੰਘ ਗਿੱਲ

ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ 4 ਘੰਟੇ ਲੱਗੇ ਜਾਮ : ਰੇਸ਼ਮ ਸਿੰਘ ਗਿੱਲ ਕੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਲਈ ਕਰਨੇ ਪੈਂਦੇ ਹਨ ਸੰਘਰਸ਼ : ਜਤਿੰਦਰ ਸਿੰਘ ਚੰਡੀਗੜ੍ਹ 14 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਮੂੰਹ ਪੰਜਾਬ ਦੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਫਿਰੋਜ਼ਪੁਰ ਵਿਖੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲਾਂ ਵਿੱਚ ਟਰਾਂਸਪੋਰਟ ਵਿਭਾਗ ਦਾ ਇੱਕ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਪੰਜਾਬ ਸਰਕਾਰ ਫੇਲ ਸਾਬਿਤ ਹੋ ਚੁੱਕੀ ਹੈ ਸਰਕਾਰ ਵਲੋਂ ਹਰ ਮਹੀਨੇ ਤਨਖਾਹਾਂ ਸੰਘਰਸ਼ ਕਰਨ ਤੇ 15-20 ਤਰੀਕ ਨੂੰ ਪਾਈਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਬਿਆਨਾਂ ਦੇ ਉਲਟ ਟਰਾਂਸਪੋਰਟ ਵਿਭਾਗ ਵਿੱਚ ਵਾਰ ਵਾਰ ਨਵੇਂ ਠੇਕੇਦਾਰ ਲਿਆਂਦੇ ਜਾ ਰਹੇ ਹਨ ਠੇਕੇਦਾਰ ਰਾਹੀਂ ਮੁਲਾਜ਼ਮਾਂ ਦਾ ਸ਼ੋਸਣ ਜਾਰੀ ਹੈ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਟਰਾਂਸਪੋਰਟ ਮੰਤਰੀ ਪੰਜਾਬ ਨਾਲ 55-56 ਮੀਟਿੰਗਾਂ ਪੈਂਨਲ ਹੋ ਚੁੱਕੀ ਹਨ ਪਰ ਕੋਈ ਹੱਲ ਨਹੀਂ ਕੱਢਿਆ ਗਿਆ ਮੁੱਖ ਮੰਤਰੀ ਪੰਜਾਬ ਨਾਲ 2 ਮੀਟਿੰਗਾਂ ਹੋਣ ਤੇ 1/7/2024 ਨੂੰ ਮੁੱਖ ਪੰਜਾਬ ਦੇ ਲਿਖਤੀ ਰੂਪ ਵਿੱਚ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿੱਚ 7 ਮੰਗਾ ਦਾ ਹੱਲ ਕੱਢਿਆ ਜਾਵੇਗਾ ਪ੍ਰੰਤੂ ਹੁਣ ਤੱਕ ਕੋਈ ਹ...

ਪੰਜਾਬ ਸਿੱਖਿਆ ਬੋਰਡ ਰਿਟਾਇਰੀਜ਼ ਐਸੋ: ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਈ 17 ਅਕਤੂਬਰ ਦੇ ਰੋਸ ਮਾਰਚ ‘ਚ ਸ਼ਾਮਲ ਹੋਣ ਦਾ ਐਲਾਨ

ਪੰਜਾਬ ਸਿੱਖਿਆ ਬੋਰਡ ਰਿਟਾਇਰੀਜ਼ ਐਸੋ: ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਈ 17 ਅਕਤੂਬਰ ਦੇ ਰੋਸ ਮਾਰਚ ‘ਚ ਸ਼ਾਮਲ ਹੋਣ ਦਾ ਐਲਾਨ ਐਸ.ਏ.ਐਸ.ਨਗਰ 14 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ, ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਜੋ ਮਾਰਚ ਕਰਨ ਦਾ ਐਲਾਨ ਕੀਤਾ ਹੈ, ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਉਸ ਮਾਰਚ ਵਿਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਬਦਲਾਅ ਵਾਲੀ ਸਰਕਾਰ ਨੂੰ ਹੋਂਦ ਵਿਚ ਆਇਆਂ ਸਾਢੇ ਤਿੰਨ ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਪੈਨਸ਼ਨਰਜ਼ ਦੇ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਮਸਲੇ ਹੱਲ ਤਾਂ ਕੀ ਕਰਨੇ ਸਨ, ਸਗੋਂ ਮੰਗਾਂ ਉਤੇ ਗੱਲਬਾਤ ਦਾ ਸੱਦਾ ਦੇ ਕੇ, ਹਰ ਵਾਰ ਮੀਟਿੰਗ ਮੁਲਤਵੀ ਕਰ ਦਿੱਤੀ ਜਾਂਦੀ ਹੈ। ਸਰਕਾਰ ਨੇ ਜਿਹੜਾ 1.1.2016 ਤੋਂ ਬਕਾਇਆ ਕਿਸ਼ਤਾਂ ਵਿਚ ਦੇਣਾ ਸ਼ੁਰੂ ਕੀਤਾ ਹੈ, ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਅਧਿਕਾਰੀਆਂ/ਮੁਲਾਜ਼ਮਾਂ ਨੂੰ ਅਜੇ ਤੱਕ ਦੇਣਾ ਸ਼ੁਰੂ ਨਹੀਂ ਕੀਤਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸਕੂਲ ਬੋਰਡ ਨੇ ਪੰਜਾਬ ਸਰਕਾਰ ਤੋਂ ਲਗਭਗ 500-600 ਕਰੋੜ ਰੁਪਿਆ ਲੈਣਾ ਹੈ, ਉਹ ਮਿਲ ਨਹੀਂ ਰਿਹਾ। ਬੋਰਡ ਅਧਿਕਾਰੀ ਉਹ ਪੈਸਾ ਮਿਲਣ ਤੇ ਬਕਾਇਆ ਦੇਣ ਦੀ ਗੱਲ ਕਰ ਰਹੇ ਹਨ ਪਰ ਸਰਕਾਰ ਬਾਂਹ ਨਹੀਂ ਫੜਾ ਰਹੀ। ਯਾਦ ਰਹੇ ਕਿ ਜੋ ਇਹ ਪੈਸਾ ਹੈ, ਇਹ ਬੋਰਡ ਦਾ ਆਪਣਾ ਹੀ ਪੈਸਾ ਹੈ। ਇਸ ਨ...