Skip to main content

Posts

Showing posts with the label Punjab Mandi Board

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...

Punjab Mandi Board Retired Employees Welfare Association Donates ₹31 Lakh to Global Sikh Charity for Flood Relief

Punjab Mandi Board Retired Employees Welfare Association Donates ₹31 Lakh to Global Sikh Charity for Flood Relief Chandigarh 13 October ( Ranjeet Singh Dhaliwal ) : In a remarkable gesture of solidarity and compassion, the Punjab Mandi Board Retired Employees Welfare Association (PMBREWA) — a registered body representing over 2,700 pensioners of the Punjab Mandi Board — has extended substantial financial support to aid farmers affected by the recent floods in Punjab. The Association, through its dedicated network of 450 active members on WhatsApp, collectively raised over ₹33 lakh to assist flood relief efforts across the state. To ensure transparency and meaningful utilisation of funds, an 11-member committee was constituted to assess on-ground realities and identify credible organisations working in the flood-hit areas. After a series of internal consultations, the committee unanimously decided to contribute ₹31 lakh to Global Sikh Charity, an organisation recognised for its extensiv...

ਪੰਜਾਬ ਮੰਡੀ ਬੋਰਡ ਰਿਟਾਇਰਡ ਕਰਮਚਾਰੀ ਭਲਾਈ ਐਸੋਸੀਏਸ਼ਨ ਨੇ ਹੜ੍ਹ ਰਾਹਤ ਲਈ ਗਲੋਬਲ ਸਿੱਖ ਚੈਰਿਟੀ ਨੂੰ 31 ਲੱਖ ਰੁਪਏ ਦਾਨ ਕੀਤੇ

ਪੰਜਾਬ ਮੰਡੀ ਬੋਰਡ ਰਿਟਾਇਰਡ ਕਰਮਚਾਰੀ ਭਲਾਈ ਐਸੋਸੀਏਸ਼ਨ ਨੇ ਹੜ੍ਹ ਰਾਹਤ ਲਈ ਗਲੋਬਲ ਸਿੱਖ ਚੈਰਿਟੀ ਨੂੰ 31 ਲੱਖ ਰੁਪਏ ਦਾਨ ਕੀਤੇ ਚੰਡੀਗੜ੍ਹ 13 ਅਕਤੂਬਰ ( ਰਣਜੀਤ ਸਿੰਘ ) : ਪੰਜਾਬ ਮੰਡੀ ਬੋਰਡ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਪੀਐਮਬੀਆਰਈਡਬਲਿਊਏ) - ਜੋ ਕਿ ਪੰਜਾਬ ਮੰਡੀ ਬੋਰਡ ਦੇ 2,700 ਤੋਂ ਵੱਧ ਪੈਨਸ਼ਨਰਾਂ ਦੀ ਇੱਕ ਰਜਿਸਟਰਡ ਸੰਸਥਾ ਹੈ - ਨੇ ਹਾਲ ਹੀ ਵਿੱਚ ਆਏ ਪੰਜਾਬ ਦੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ ਹੈ। ਐਸੋਸੀਏਸ਼ਨ ਨੇ, ਆਪਣੇ 450 ਸਰਗਰਮ ਵਟਸਐਪ ਮੈਂਬਰਾਂ ਦੇ ਨੈੱਟਵਰਕ ਰਾਹੀਂ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਸਹਿਯੋਗ ਕਰਨ ਲਈ ਸਮੂਹਿਕ ਤੌਰ 'ਤੇ ₹33 ਲੱਖ ਤੋਂ ਵੱਧ ਇਕੱਠੇ ਕੀਤੇ। ਫੰਡਾਂ ਦੀ ਪਾਰਦਰਸ਼ੀ ਅਤੇ ਅਰਥਪੂਰਨ ਵਰਤੋਂ ਨੂੰ ਯਕੀਨੀ ਬਣਾਉਣ ਲਈ, ਇੱਕ 11 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਨੇ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਭਰੋਸੇਯੋਗ ਸੰਗਠਨਾਂ ਦੀ ਪਛਾਣ ਕੀਤੀ। ਅੰਦਰੂਨੀ ਵਿਚਾਰ-ਵਟਾਂਦਰੇ ਤੋਂ ਬਾਅਦ, ਕਮੇਟੀ ਨੇ ਸਰਬਸੰਮਤੀ ਨਾਲ ₹31 ਲੱਖ ਦੀ ਰਕਮ ਗਲੋਬਲ ਸਿੱਖ ਚੈਰਿਟੀ ਨੂੰ ਦਾਨ ਕਰਨ ਦਾ ਫੈਸਲਾ ਕੀਤਾ - ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਿੱਧੀ ਸਹਾਇਤਾ ਅਤੇ ਮਨੁੱਖੀ ਸੇਵਾਵਾਂ ਲਈ ਜਾਣੀ ਜਾਂਦੀ ਹੈ। ਇਹ ਚੈੱਕ ਗਲੋਬਲ ਸਿੱਖ ਚੈਰਿਟੀ ਦੇ ਫੰਡ ਇੰਚਾਰਜ ਅਤੇ ਚਾਰਟਰਡ ਅਕਾਊਂ...

ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਂਬ ਦਾ ਚੇਅਰਮੈਨ

ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਂਬ ਦਾ ਚੇਅਰਮੈਨ  ਪੂਰੇ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਹਰ ਵਰਗ ਦੇ ਫਾਇਦੇ ਲਈ ਕਰਾਂਗੇ ਕਾਰਜ : ਬਰਸਟ ਚੰਡੀਗੜ੍ਹ 30 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੇ ਚਲਦਿਆਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ), ਨਵੀਂ ਦਿੱਲੀ ਦਾ ਚੇਅਰਮੈਨ ਲਗਾਇਆ ਗਿਆ ਹੈ। ਇਸਦਾ ਐਲਾਣ ਅੱਜ ਕੌਸਾਂਬ ਦੇ ਮੈਨੇਜਿੰਗ ਡਾਇਰੈਕਟਰ ਡਾ. ਜੇ. ਐਸ. ਯਾਦਵ ਵੱਲੋਂ ਕਿਸਾਨ ਭਵਨ ਵਿਖੇ ਆਯੋਜਿਤ ਸਮਾਗਮ ਦੇ ਦੌਰਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਕੌਸਾਂਬ ਦੇ 21ਵੇਂ ਚੇਅਰਮੈਨ ਬਣੇ ਹਨ। ਇਸ ਦੌਰਾਨ ਆਦਿਤਯ ਦੇਵੀਲਾਲ ਚੌਟਾਲਾ, ਵਿਧਾਇਕ ਡੱਬਵਾਲੀ, ਹਰਿਆਣਾ ਅਤੇ ਸਾਬਕਾ ਚੇਅਰਮੈਨ ਕੌਸਾਂਬ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਰਸਮੀ ਤੌਰ ਤੇ ਕੌਸਾਂਬ ਦੀ ਵਾਗਡੌਰ ਸੌਂਪੀ ਗਈ। ਇਸ ਮੌਕੇ ਬਰਸਟ ਨੇ ਡਾ. ਜੇ. ਐਸ. ਯਾਦਵ ਸਮੇਤ ਕੌਸਾਂਬ ਦੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਇਆ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਂਗੇ। ਬਰਸਟ ਨੇ ਕਿਹਾ ਕਿ ਕਿਸਾਨ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦੀ ਪੈਦਾਵਾਰ ਕਰਕੇ ਸਾਰੀਆਂ ਦਾ ਪੇਟ ਭਰਦੇ ਹਨ, ਇਸ ਲਈ ਉਨ੍ਹਾਂ ਨੂੰ ਅੰਨਦਾਤਾ ਕਿਹਾ ਜਾਂਦਾ ਹੈ। ਵੱਖ-ਵੱਖ ਪ੍ਰਕਾਰ ਦੀਆਂ ਸਬਜ...

ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 94 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

  ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 94 ਫੀਸਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ 170.92 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 169.59 ਲੱਖ ਮੀਟ੍ਰਿਕ ਟਨ ਦੀ ਹੋਈ ਖਰੀਦ ਚੰਡੀਗੜ੍ਹ 26 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾ ਦਾ ਜਾਇਜਾ ਲਿਆ ਗਿਆ। ਇਸ ਉਪਰੰਤ ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ 94 ਫੀਸਦੀ ਝੋਨੇ ਦੀ ਲਿਫਟਿੰਗ ਦਾ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ। ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਝੋਨੇ ਦੀ ਫਸਲ ਦੀ ਰੋਜਾਨਾ ਆਮਦ ਵਿੱਚ ਕਮੀ ਆ ਰਹੀ ਹੈ। ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੇ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਸੂਬੇ ਦੀਆਂ ਸਮੂੰਹ ਮੰਡੀਆਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚਲਦਿਆਂ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ। ਸੂਬ...