ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਬਿਆਨ (ਬੰਬ ਧਮਾਕਿਆਂ ਦੇ ਦਾਅਵੇ) ਦੀ ਜਾਂਚ ਨੂੰ ਲੈਕੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੇ ਜਾਂਚ ਕਮਿਸ਼ਨ : ਅਜੇਪਾਲ ਸਿੰਘ ਬਰਾੜ
ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਬਿਆਨ (ਬੰਬ ਧਮਾਕਿਆਂ ਦੇ ਦਾਅਵੇ) ਦੀ ਜਾਂਚ ਨੂੰ ਲੈਕੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੇ ਜਾਂਚ ਕਮਿਸ਼ਨ : ਅਜੇਪਾਲ ਸਿੰਘ ਬਰਾੜ ਬਿਆਨ ਸਿਰਫ ਸਿਆਸੀ ਟਿੱਪਣੀ ਨਹੀਂ, ਦੇਸ਼ ਦੀ ਕਾਨੂੰਨ ਵਿਵਸਥਾ,ਅਮਨ ਸ਼ਾਂਤੀ ਅਤੇ ਦੇਸ਼ ਧ੍ਰੋਹ ਨਾਲ ਜੁੜਿਆ ਮਾਮਲਾ ਚੰਡੀਗੜ੍ਹ 29 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਅਜੇਪਾਲ ਸਿੰਘ ਬਰਾੜ ਨੇ ਜਾਰੀ ਪ੍ਰੈਸ ਬਿਆਨ ਵਿੱਚ ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਬਿਆਨ ਨੂੰ ਅਧਾਰ ਬਣਾਇਆ ਹੈ, ਜਿਸ ਵਿੱਚ ਬੀਬੀ ਭੱਠਲ ਦਾਅਵਾ ਕਰਦੇ ਨਜ਼ਰ ਆਉਂਦੇ ਆਉਂਦੇ ਹਨ ਕਿ, ਸਰਕਾਰ ਬਣੀ ਰਹਿਣ ਲਈ ਕੁਝ ਅਫ਼ਸਰਾਂ ਵੱਲੋਂ ਰੇਲਾਂ ਅਤੇ ਬਜ਼ਾਰਾਂ ਵਿੱਚ ਬੰਬ ਧਮਾਕਿਆਂ ਵਰਗੀਆਂ ਘਟਨਾਵਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ, ਬਰਾੜ ਨੇ ਕਿਹਾ ਕਿ ਅਜਿਹੇ ਦਾਅਵੇ ਅਤੇ ਸਲਾਹਾਂ ਭਾਰਤੀ ਸੰਵਿਧਾਨ, ਲੋਕਤੰਤਰ ਅਤੇ ਕਾਨੂੰਨੀ ਰਾਜ ਦੀ ਆਤਮਾ ਉੱਤੇ ਗੰਭੀਰ ਪ੍ਰਸ਼ਨ ਚਿੰਨ੍ਹ ਖੜੇ ਕਰਦੇ ਹਨ। ਸਰਦਾਰ ਬਰਾੜ ਨੇ ਕਿਹਾ ਕਿ, ਜੇਕਰ ਇਹ ਬਿਆਨ ਸੱਚਾਈ ’ਤੇ ਆਧਾਰਿਤ ਹੈ, ਤਾਂ ਇਹ ਭਾਰਤੀ ਸੰਵਿਧਾਨ, ਨਾਗਰਿਕਾਂ ਦੀ ਆਜ਼ਾਦੀ, ਸੂਬੇ ਦੀ ਅਮਨ ਸ਼ਾਂਤੀ ਦੀ ਸਿੱਧੀ...