ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਜੁਡੀਸ਼ਲ ਕਮਿਸ਼ਨ ਅੱਗੇ ਝੀਂਡਾ ਦਾ ਝੂਠ ਨੰਗਾ: ਬਜਟ ਇਜ਼ਲਾਸ ਬਾਰੇ ਗਲਤ ਬਿਆਨਾਂ ਦੀ ਅਦਾਲਤ ਵਿੱਚ ਖੁੱਲੀ ਪੋਲ ਚੰਡੀਗੜ੍ਹ/ਹਰਿਆਣਾ 29 ਜਨਵਰੀ ( ਰਣਜੀਤ ਧਾਲੀਵਾਲ ) : ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਕੋਲ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਵੱਲੋਂ ਬਜਟ ਨੂੰ ਲੈ ਕੇ ਦਾਇਰ ਕੀਤੇ ਕੇਸ ਦੀ ਸੁਣਵਾਈ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਮੈਂਬਰ ਸ. ਜੋਗਾ ਸਿੰਘ (ਯਮੁਨਾਨਗਰ) ਅਤੇ ਜਥੇਦਾਰ ਬਲਦੇਵ ਸਿੰਘ ਹਾਬੜੀ ਨੇ ਝੀਂਡਾ ਵੱਲੋਂ ਕੀਤੇ ਗਏ ਬਿਆਨਾਂ ਨੂੰ ਝੂਠ ਸਾਬਤ ਕਰ ਦਿੱਤਾ। ਉਨ੍ਹਾਂ ਅਦਾਲਤ ਵਿੱਚ ਦਰਜ਼ ਕਰਵਾਏ ਬਿਆਨਾਂ ਵਿੱਚ ਸਾਫ਼ ਕੀਤਾ ਕਿ ਉਹ 7 ਜਨਵਰੀ ਨੂੰ ਕੁਰੂਕਸ਼ੇਤਰ ਵਿੱਚ ਹੋਏ ਬਜਟ ਇਜ਼ਲਾਸ ਵਿੱਚ ਹਾਜ਼ਰ ਨਹੀਂ ਸਨ, ਜਦਕਿ ਝੀਂਡਾ ਵੱਲੋਂ ਇਸ ਸਬੰਧੀ ਗਲਤ ਦਾਅਵੇ ਕੀਤੇ ਗਏ ਸਨ। ਇਸ ਖੁਲਾਸੇ ਨਾਲ ਝੀਂਡਾ ਦੇ ਬਿਆਨਾਂ ਦੀ ਸੱਚਾਈ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਝੂਠ ਦੇ ਆਧਾਰ ‘ਤੇ ਸੰਸਥਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਦੇ ਕਾਮਯਾਬ ਨਹੀਂ ਹੁੰਦੀ ਅਤੇ ਸੱਚ ਅਦਾਲਤ ਵਿੱਚ ਸਾਹਮਣੇ ਆ ਕੇ ਰਹਿੰਦਾ ਹੈ। ਅਦਾਲਤ ਵਿੱਚ ਫੜਿਆ ਗਿਆ ਝੀਂਡਾ ਦਾ ਝੂਠ: ਬਜਟ ਇਜ਼ਲਾਸ ਮਾਮਲੇ ਨੇ ਹਿਲਾਈ ਸਿਆਸਤ, ਬਿਆਨਬਾਜ਼ੀ ਦੀ ਹਵਾ ਨਿਕਲੀ: ਜੁਡੀਸ਼ਲ ਕਮਿਸ਼ਨ ਅੱਗੇ ਝੀਂਡਾ ਬੇਨਕਾਬ, ਸੱਚ ਨੇ ਦਿੱਤਾ ਝੂਠ ਨੂੰ ਝਟਕਾ: 7 ਜਨਵਰੀ ਬਜਟ ਇਜ਼ਲਾਸ ‘ਚ...