ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਔਰੇੰਜ ਅਤੇ ਯੈਲੋ ਅਲਰਟ ਜਾਰੀ ਚੰਡੀਗੜ੍ਹ 18 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੌਰਾਨ ਅੱਜ 18 ਜਨਵਰੀ ਨੂੰ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ। ਇਸਦੇ ਨਾਲ ਹੀ 19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅ...
ਆਚਾਰਿਆਕੁਲ ਸੰਸਥਾ ਅਤੇ ਸੰਵਾਦ ਸਾਹਿਤ ਮੰਚ ਨੇ ਨਲਿਨ ਆਚਾਰੀਆ ਦੇ ਨਾਂ 'ਤੇ ਪੁਰਸਕਾਰ ਦਾ ਐਲਾਨ ਕੀਤਾ ਚੰਡੀਗੜ੍ਹ 14 ਦਸੰਬਰ ( ਰਣਜੀਤ ਧਾਲੀਵਾਲ ) : ਅੱਜ ਆਚਾਰੀਆ ਕੁਲ ਸੰਸਥਾ ਅਤੇ ਸੰਵਾਦ ਸਾਹਿਤ ਮੰਚ ਵੱਲੋਂ ਕਮਿਊਨਿਟੀ ਸੈਂਟਰ ਸੈਕਟਰ 43 ਦੇ ਆਡੀਟੋਰੀਅਮ ਵਿੱਚ ਪ੍ਰਸਿੱਧ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਆਚਾਰੀਆ ਦੀ ਯਾਦ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੌਂਸਲਰ ਪ੍ਰੇਮਲਤਾ, ਪਠਾਨਕੋਟ ਤੋਂ ਪ੍ਰਸਿੱਧ ਪੱਤਰਕਾਰ ਸੰਜੀਵ ਸ਼ਾਰਦਾ, ਸਵਰਗੀ ਨਲਿਨ ਦੀ ਪਤਨੀ ਮੰਜੂ ਆਚਾਰੀਆ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ, ਪ੍ਰੋ. ਪੱਲਵੀ ਰਾਮਪਾਲ ਨੇ ਭਜਨ ਪੇਸ਼ ਕੀਤਾ ਜਦੋਂ ਕਿ ਪ੍ਰੋਗਰਾਮ ਦਾ ਸੰਚਾਲਨ ਡਾ. ਸੰਗੀਤਾ ਸ਼ਰਮਾ ਕੁੰਦਰਾ 'ਗੀਤ' ਨੇ ਕੀਤਾ। ਆਚਾਰੀਆਕੁਲ ਸੰਸਥਾ ਦੇ ਪ੍ਰਧਾਨ ਕੇ.ਕੇ. ਸ਼ਾਰਦਾ ਨੇ ਕਿਹਾ ਕਿ ਨਲਿਨ ਆਚਾਰੀਆ ਦੇ ਜਨਮਦਿਨ 'ਤੇ ਉਨ੍ਹਾਂ ਦੀ ਯਾਦ ਵਿੱਚ ਹਰ ਸਾਲ ਤਿੰਨ ਪੁਰਸਕਾਰ ਦਿੱਤੇ ਜਾਣਗੇ। ਸੰਵਾਦ ਸਾਹਿਤ ਮੰਚ ਦੇ ਪ੍ਰਧਾਨ ਪ੍ਰੇਮ ਵਿਜ ਨੇ ਕਿਹਾ ਕਿ ਉਹ ਆਚਾਰੀਆ ਦੀਆਂ ਤਿੰਨ ਪੀੜ੍ਹੀਆਂ ਨਾਲ ਜੁੜੇ ਰਹੇ ਹਨ, ਜਿਨ੍ਹਾਂ ਵਿੱਚੋਂ ਸਾਰੀਆਂ ਪੱਤਰਕਾਰੀ ਨੂੰ ਸਮਰਪਿਤ ਰਹੀਆਂ ਹਨ। ਪ੍ਰਸਿੱਧ ਕਵੀ ਡਾ. ਵਿਨੋਦ ਸ਼ਰਮਾ ਅਤੇ ਕਵੀ ਅਸ਼ੋਕ ਨਾਦਿਰ ਨੇ ਕਵਿਤਾ ਰਾਹੀਂ ਨਲਿਨ ਆਚਾਰੀਆ ਨੂੰ ਯਾਦ ਕੀਤਾ। ਪ੍ਰਸਿੱਧ ਕਵੀ ਅਤੇ ਪੱਤਰਕਾਰ ਦੀਪਕ ਚਨਾਰਥਲ ਨੇ ਕਿਹਾ ...