ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਪੰਜਾਬ ਵਿੱਚ ਕੀਤਾ ਗਿਆ ਟਰੈਕਟਰ ਮਾਰਚ ਪੰਜਾਬ ਦੇ ਕੋਨੇ ਕੋਨੇ ਵਿੱਚ ਪਈ ਕਿਸਾਨਾਂ ਮਜ਼ਦੂਰਾਂ ਦੇ ਟਰੈਕਟਰਾਂ ਦੀ ਗੂੰਜ : ਲੱਖੋਵਾਲ ਕੇਂਦਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਆਵਾਜ਼ ਉਠਾਈ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਹੜ੍ਹ ਪੀੜਤਾਂ ਦੀਆਂ ਮੰਗਾਂ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ 26 ਜਨਵਰੀ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਦੇਸ਼ ਵਿੱਚ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਵਿਰੁੱਧ ਮਾਰਚ ਕੀਤੇ ਗਏ। ਇਸ ਦੀ ਕੜੀ ਵਜੋਂ ਪੰਜਾਬ ਦੇ ਸਾਰੇ ਜ਼ਿਲਿਆਂ , ਤਹਿਸੀਲਾਂ ਅਤੇ ਬਲਾਕਾਂ ਵਿੱਚ ਟਰੈਕਟਰ ਮਾਰਚ ਕੀਤੇ ਗਏ ਜਿਸ ਵਿੱਚ ਦਹਿ ਹਜ਼ਾਰਾਂ ਟਰੈਕਟਰਾਂ ਅਤੇ ਗੱਡੀਆਂ ਦੇ ਨਾਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਸੰਘਰਸ਼ਸੀਲ ਤਬਕਿਆਂ ਦੇ ਕਾਫਲੇ ਸ਼ਾਮਿਲ ਹੋਏ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰਧਾਨਗੀ ਮੰਡਲ ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਵੀਰ ਸਿੰਘ ਬੜਵਾ ਨੇ ਦੱਸਿਆ ਕਿ ਅੱਜ ਦੇ ਟਰੈਕਟਰ ਮਾਰਚ ਵਿੱਚ ਬਿਜਲੀ ਸੋਧ ਬਿੱਲ 2026, ਬੀਜ ਬਿੱਲ, ਚਾਰ ਲੇਬਰ ਕੋਡ, ਮੁਕਤ ਵਪਾਰ ਸਮਝੌਤਿਆਂ ਦੇ ਖਿਲਾਫ ਆਵਾਜ਼ ਉਠਾਈ ਗਈ। ਵੀਬੀ ਜੀ ਰਾਮ ਜੀ ਕਾਨੂੰਨ ਰੱਦ ਕਰਕੇ ਪੁਰਾਣਾ ਮਗਨਰੇਗਾ ਕਾਨੂੰਨ ਬਹਾਲ ਕਰਨ ਅਤੇ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਮਐਸਪੀ...