ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਚੰਡੀਗੜ੍ਹ 28 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ਵਿੱਚ ਕਈ ਗਜ਼ਟਿਡ ਛੁੱਟੀਆਂ ਰਹੀਆਂ ਹਨ। ਇਸ ਮਹੀਨੇ 6 ਅਪ੍ਰੈਲ ਨੂੰ ਰਾਮ ਨੌਮੀ, 8 ਅਪ੍ਰੈਲ ਨੂੰ ਜਨਮ ਦਿਹਾੜਾ ਸ਼੍ਰੀ ਗੁਰੂ ਨਾਭਾ ਦਾਸ ਜੀ, 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ, 13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਜਨਮ ਦਿਹਾੜਾ ਡਾ. ਬੀ ਆਰ ਅੰਬੇਡਕਰ ਅਤੇ 18 ਅਪ੍ਰੈਲ ਨੂੰ ਗੁੱਡ ਫਰਾਈਏਡੀ ਦੀਆਂ ਗਜ਼ਟਿਡ ਛੁੱਟੀਆਂ ਰਹੀਆਂ ਹਨ, ਇਸ ਤੋਂ ਇਲਾਵਾ ਐਤਵਾਰ ਬਾਕੀ ਹਨ।