ਪੀਐੱਮ ਮੋਦੀ ਵੱਲੋਂ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ : ਡਾ. ਸੁਭਾਸ਼ ਸ਼ਰਮਾ ਕੇਂਦਰ ਸਰਕਾਰ ਪਹਿਲਾਂ ਹੀ 12000 ਕਰੋੜ ਰਾਜ ਸਰਕਾਰ ਨੂੰ ਦੇ ਚੁੱਕੀ ਹੈ ਬੋਲੇ – ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਨਾਲ ਖੜੀ ਹੈ ਕੇਂਦਰ ਸਰਕਾਰ ਚੰਡੀਗੜ੍ਹ 9 ਸਤੰਬਰ ( ਰਣਜੀਤ ਧਾਲੀਵਾਲ ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਦਾ ਸੂਬਾ ਭਾਜਪਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਮੋਦੀ ਦੀ ਸੰਵੇਦਨਸ਼ੀਲਤਾ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਤੇ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਪਹਿਲਾਂ ਦਿੱਤੇ ਹੋਏ 12000 ਕਰੋੜ ਦੀ ਰਕਮ ਤੋਂ ਇਲਾਵਾ ਹੋਵੇਗੀ। ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਮਦਦ ਨੂੰ ਕਦੇ ਨਹੀਂ ਭੁੱਲਣਗੇ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰੀ ਫਿਰ ਸਾਬਤ ਕੀਤਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਦਿੰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਮੋੜ੍ਹੇ ਨਾਲ ਮੋੜ੍ਹਾ ਮਿਲਾ ਕੇ ਪੰਜਾਬ ਦੇ ਨਾਲ ਖੜੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਿਰਫ਼ ਆਰਥਿਕ ਮਦਦ ਹੀ ਨਹੀਂ ਹੈ, ਸਗੋਂ...
ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ ਕਿਹਾ ਕਿ ਇਕ ਲੱਖ ਏਕੜ ’ਚ ਕਣਕ ਦੀ ਬਿਜਾਈ ਲਈ ਬੀਜ ਪ੍ਰਦਾਨ ਕਰਾਂਗੇ ਕੇਂਦਰ ਤੇ ਰਾਜ ਸਰਕਾਰ ਤੋਂ ਹੜ੍ਹ ਮਾਰੇ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਕਿਹਾ ਕਿ ਫਸਲਾਂ ਦੀ ਤਬਾਹੀ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਹੜ੍ਹ ਮਾਰ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ ਚੰਡੀਗੜ੍ਹ 8 ਸਤੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ। ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦ...