ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਤੁਰੰਤ ਕਾਰਵਾਈ ਕਰਨ : ਸਰਨਾ ਚੰਡੀਗੜ੍ਹ 19 ਫਰਵਰੀ ( ਰਣਜੀਤ ਧਾਲੀਵਾਲ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਦੇ ਸਾਹਮਣੇ ਜੋ ਗੰਭੀਰ ਦੋਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਲਗਾਏ ਹਨ ਉਸ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨੀ ਬਣਦੀ ਹੈ। ਜੇਕਰ ਇਹ ਦੋਸ਼ ਬੇਬੁਨਿਆਦ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਿਆਨੀ ਰਘਬੀਰ ਸਿੰਘ ਤੇ ਕਾਰਵਾਈ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਝਿਜਕ ਨਾ ਕਰੇ। ਇਸ ਮਾਮਲੇ ਵਿਚ ਗਿਆਨੀ ਸੁਲਤਾਨ ਸਿੰਘ ਦੇ ਨਾਮ ਦੀ ਜੋ ਵਰਤੋਂ ਕੀਤੀ ਗਈ ਹੈ ਉਸ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦੇ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤ...
ਖਹਿਰਾ ਨੇ BKU (ਉਗਰਾਹਾਂ) ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਕਿਸਾਨਾਂ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਹਮਲਾ ਕਰਾਰ ਦਿੱਤਾ
ਖਹਿਰਾ ਨੇ BKU (ਉਗਰਾਹਾਂ) ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਕਿਸਾਨਾਂ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਹਮਲਾ ਕਰਾਰ ਦਿੱਤਾ ਚੰਡੀਗੜ੍ਹ/ਜਲੰਧਰ 19 ਫਰਵਰੀ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀਕੇਯੂ (ਉਗਰਾਹਾਂ) ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਬਲ ਪ੍ਰਯੋਗ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਕਿਸਾਨ ਭਾਈਚਾਰੇ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਅਤੇ ਗੈਰ-ਸੰਵਿਧਾਨਕ ਹਮਲਾ ਕਰਾਰ ਦਿੱਤਾ। ਖਹਿਰਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਲੱਭਣ ਦੀ ਬਜਾਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਡਰਾਉਣ-ਧਮਕਾਉਣ ਦਾ ਰਾਹ ਅਪਣਾਇਆ। ਉਨ੍ਹਾਂ ਕਿਹਾ, “ਇਹ ਕਾਰਵਾਈ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਅਤੇ ਨੀਅਤ ਨੂੰ ਬੇਨਕਾਬ ਕਰਦੀ ਹੈ, ਜਿਸ ਨੇ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਬਣੇ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ।” ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਬੈਠੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ ਅਤੇ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਦਮਨਕਾਰੀ ਤਰੀਕ...