ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ ਸੰਗਤਾਂ ਲਈ ਦਸਤਾਰਾਂ ਦਾ ਲੰਗਰ ਤੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਧਮਤਾਨ ਸਾਹਿਬ (ਖਨੌਰੀ) 4 ਮਾਰਚ ( ਪੀ ਡੀ ਐਲ ) : ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਇੰਨਾਂ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਟੋਹਾਣਾ ਹਲਕੇ ਤੋਂ ਮੈਂਬਰ ਭਾਈ ਬਲਵਿੰਦਰ ਸਿੰਘ ਖਾਲਸਾ, ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਚੇਅਰਮੈਨ, ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਅਕੈਡਮੀ (ਇਸਮਾ), ਸੁਖਚੈਨ ਸਿੰਘ ਕਲਸਾਣੀ, ਜਨਰਲ ਸਕੱਤਰ, ਹਰਿਆਣਵੀ ਗੱਤਕਾ ਐਸੋਸੀਏਸ਼ਨ, ਦਿਲਦੀਪ ਸਿੰਘ, ਮੀਤ ਪ੍ਰਧਾਨ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ, ਹਰਸਿਮਰਨ ਸਿੰਘ, ਕੋਆਰਡੀਨੇਟਰ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਸ਼ੈਰੀ ਸਿੰਘ, ਕੋਆਰਡੀਨੇਟਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਪਰਦੀਪ ਸਿੰਘ, ਨੈਸ਼ਨਲ ਗੱਤਕਾ ਕੋਚ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੀ ਹਾਜ਼ਰ ਸਨ। ਭਾਈ ਬਲਵਿੰਦਰ ਸਿੰਘ ਖਾਲਸਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ...
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ RGNUL ਦੇ ਚਾਂਸਲਰ ਨੂੰ ਪੱਤਰ, ਨਾਮ ਬਦਲਣ ਦਾ ਵਿਰੋਧ ‘RGNUL ਦੀ ਸਥਾਪਨਾ ਪੰਜਾਬ ਐਕਟ 2006 ਤਹਿਤ ਹੋਈ, ਕੌਂਸਲਾਂ ਨੂੰ ਨਾਮ ਬਦਲਣ ਦਾ ਅਧਿਕਾਰ ਨਹੀਂ’ ਮੋਹਿੰਦਰਾ: ਕੌਂਸਲਾਂ ਨੂੰ ਆਪਣੇ ਅਧਿਕਾਰ ਖੇਤਰ ਅੰਦਰ ਆਉਂਦੀ NAAC ਮਾਨਤਾ ਦੇ ਨਵੀਨੀਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ ਚੰਡੀਗੜ੍ਹ 3 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਪਟਿਆਲਾ ਰੂਰਲ ਵਿਧਾਨ ਸਭਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਮੁੱਖ ਨਿਆਂਧੀਸ਼ ਜਸਟਿਸ ਸ਼ੀਲ ਨਾਗੂ, ਜੋ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (RGNUL), ਪਟਿਆਲਾ ਦੇ ਚਾਂਸਲਰ ਵੀ ਹਨ, ਨੂੰ ਇਕ ਵਿਸਤ੍ਰਿਤ ਖੁੱਲ੍ਹਾ ਪੱਤਰ ਲਿਖਿਆ। ਉਨ੍ਹਾਂ ਨੇ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਵੱਲੋਂ ਯੂਨੀਵਰਸਿਟੀ ਦਾ ਨਾਮ ‘ਨੇਸ਼ਨਲ ਲਾ ਯੂਨੀਵਰਸਿਟੀ’ ਕਰਨ ਦੀ ਸਿਫਾਰਸ਼ ਨੂੰ ਮਨਜ਼ੂਰ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਗਲਤ ਅਤੇ ਖਤਰਨਾਕ ਮਿਸਾਲ ਕਾਇਮ ਕਰੇਗਾ। ਆਪਣੇ ਪੱਤਰ ਵਿੱਚ ਮੋਹਿੰਦਰਾ ਨੇ ਇਸ ਪ੍ਰਸਤਾਵ ‘ਤੇ ਗੰਭੀਰ ਚਿੰਤਾ ਜਤਾਈ ਅਤੇ ਕਿਹਾ ਕਿ ਇਹ ਕਦਮ ਪ੍ਰਸ਼ਾਸਕੀ ਨਹੀਂ ਸਗੋਂ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦਿਖਾਈ ਦਿੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ RGNUL ਦੀ ਸਥਾਪਨਾ 2006 ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਾਨੂੰਨ ਰਾਹੀਂ ਹੋਈ ਸੀ ਅਤੇ ਇਸਦਾ ਨਾਮ ਵੀ ਉਸੇ...