ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...
ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਅਤੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਤੇ ਪੰਜਾਬ ਸਰਕਾਰ ਬਣ ਰਹੀ ਅੜਿੱਕਾ : ਇਆਲੀ
ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਅਤੇ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਤੇ ਪੰਜਾਬ ਸਰਕਾਰ ਬਣ ਰਹੀ ਅੜਿੱਕਾ : ਇਆਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਵੀ ਮੁੱਲਾਂਪੁਰ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮਨੁੱਖੀ ਅਧਿਕਾਰਾਂ ਦੀ ਗੱਲ ਤੇ ਪਹਿਰਾ ਦਿੰਦੇ ਹੋਏ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਜੋਰਦਾਰ ਢੰਗ ਨਾਲ ਚੁੱਕਿਆ। ਇਯਾਲੀ ਨੇ ਕਿਹਾ ਕਿ, ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰ ਅਤੇ ਸੂਬਾ ਸਰਕਾਰ ਚੁੱਪ ਹੈ। ਸਰਕਾਰਾਂ ਨੂੰ ਇਹ ਦੱਸਣਾ ਪਵੇਗਾ ਕਿ ਬੰਦੀ ਸਿੰਘਾਂ ਨੂੰ ਕਿਉ ਨਹੀਂ ਰਿਹਾਅ ਕੀਤਾ ਜਾ ਰਿਹਾ। ਵਿਧਾਨ ਸਭਾ ਵਿੱਚ ਬੋਲਦੇ ਹੋਏ ਇਯਾਲੀ ਨੇ ਕਿਹਾ, ਭਾਈ ਜਗਤਾਰ ਸਿੰਘ ਹਵਾਰਾ ਮੁਤਵਾਜੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਓਹਨਾ ਦੇ ਨਾਲ ਜੇਲ੍ਹ ਵਿੱਚ ਨਜਰਬੰਦ ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਲਖਵਿੰਦਰ ਸਿੰਘ ਲੱਖਾ,ਭਾਈ ਗੁਰਦੀਪ ਸਿੰਘ ਖੇੜਾ ਅਤੇ ਭਾਈ ਗੁਰਮੀਤ ਸਿੰਘ ਮੀਤਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਤੇ ਸਰਕਾਰ ਚੁੱਪ ਕਿਉ ਬੈਠੀ ਹੈ। ਬੰਦੀ ਸਿੰਘ ਆਪਣੀਆਂ ਬਣਦੀ...