ਹਰਿਆਣਾ ਵਿੱਚ ਸਿੱਖਾਂ ਦੀ ਜਾਇਜ ਮੰਗ ਮੰਨਣ ਦੀ ਬਜਾਏ ਤਸ਼ੱਦਦ ਕਰਕੇ ਵੱਡੇ ਲੀਡਰਾਂ ਨੂੰ ਜਖਮੀ ਕਰਨਾ ਬਹੁਤ ਹੀ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ 14 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਰਿਆਣਾ ਦੇ ਸਿੱਖਾਂ ਵੱਲੋਂ ਲੁਧਿਆਣਾ ਦੇ ਇਕ ਸਿੱਖ ਵਿਰੋਧੀ ਅਨਸਰ ਦੀ ਗੁੰਡਾਗਰਦੀ ਖਿਲਾਫ ਪਰਚਾ ਦਰਜ ਕਰਾਉਣ ਲਈ ਕੱਲ੍ਹ ਜੋ ਰੋਸ ਧਰਨਾ ਦਿੱਤਾ ਜਾ ਰਿਹਾ ਸੀ, ਉਸ ਜਾਇਜ ਮੰਗ ਨੂੰ ਕਾਨੂੰਨੀ ਆਧਾਰ 'ਤੇ ਮੰਨਣ ਦੀ ਬਜਾਏ, ਸਿੱਖ ਸੰਗਤਾਂ ਦੀ ਆਵਾਜ ਨੂੰ ਤਸ਼ੱਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਲੋਕ ਜਖਮੀ ਹੋਏ। ਇਹਨਾਂ ਸੰਗਤਾਂ ਦੀ ਇਕ ਜਾਇਜ ਮੰਗ ਸੀ ਕਿ ਲੋਕਾਂ ਉੱਤੇ ਗੱਡੀ ਚੜ੍ਹਾਉਣ ਵਾਲੇ ਗੁਰਸਿਮਰਨ ਮੰਡ ਖਿਲਾਫ ਪਰਚਾ ਦਰਜ ਕਰਕੇ ਪਿਉ ਪੁਤਰ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਨਜਾਇਜ ਫੜੇ ਹੋਏ ਸਿੰਘ ਰਿਹਾ ਕੀਤੇ ਜਾਣ। ਜਦੋਂ ਪ੍ਰਸ਼ਾਸਨ ਨੇ ਇਸ ਮੰਗ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਤਾਂ ਮਜਬੂਰੀ ਵੱਸ ਸੰਗਤਾਂ ਨੂੰ ਸੜਕ ਜਾਮ ਕਰਨ ਲਈ ਧਰਨਾ ਲਾਉਣਾ ਪਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਆਪਣੀ ਗੱਲ ਮੰਨਵਾਉਣ ਦਾ ਇਹੋ ਰਾਹ ਹੁੰਦਾ ਹੈ। ਪਰ ਹਰਿਆਣਾ ਪੁਲਸ ਜੋ ਪਹਿਲਾਂ ਤੋਂ ਹੀ ਸਿੱਖ ਵਿਰੋਧੀ ਵਜੋਂ ਆਪਣ...
ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਦਿੱਲੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਹਿੱਸਾ ਲਿਆ ਪੰਜਾਬ/ਚੰਡੀਗੜ੍ਹ/ਨਵੀਂ ਦਿੱਲੀ 14 ਅਗਸਤ ( ਰਣਜੀਤ ਧਾਲੀਵਾਲ ) : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ਵਿੱਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਹੋਰ ਜਨ ਪ੍ਰਤੀਨਿਧ ਵੀ ਹਾਜ਼ਰ ਸਨ। ਰੈਲੀ ਵਿੱਚ ਵਿਸ਼ੇਸ਼ ਬਾਈਕਰ ਗਰੁੱਪਾਂ, ਮਹਿਲਾ ਬਾਈਕਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਵਿੱਚ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫਲਜ਼ ਦੇ ਜਵਾਨ ਵੀ ਸ਼ਾਮਲ ਸਨ। ਤਿਰੰਗੇ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਨੇ ਦੇਸ਼ ਦੀ ਏਕਤਾ, ਦੇਸ਼ ਭਗਤੀ ਅਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਾਰਤ ਮੰਡਪਮ ਵਿਖੇ ਮਾਣਯੋਗ ਉਪ ਰਾਸ਼ਟਰਪਤੀ ਦੀ ਗਰਿਮਾਮਈ ਹਾਜ਼ਰੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੂਰਦਰਸ਼ੀ ਸੋਚ ਹੇਠ ਰਾਸ਼ਟਰੀ ...